Judges 19:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੇਵੀ ਬੰਦਾ ਅਤੇ ਉਸ ਦੇ ਨਾਲ ਦੇ ਲੋਕ ਆਨੰਦ ਮਾਣ ਰਹੇ ਸਨ, ਸ਼ਹਿਰ ਦੇ ਕੁਝ ਬਹੁਤ ਹੀ ਬੁਰੇ ਲੋਕਾਂ ਨੇ ਘਰ ਨੂੰ ਘੇਰਾ ਪਾ ਲਿਆ। ਉਹ ਬਹੁਤ ਬੁਰੇ ਆਦਮੀ ਸਨ। ਉਨ੍ਹਾਂ ਨੇ ਦਰਵਾਜ਼ਾ ਭੰਨਣਾ ਸ਼ੁਰੂ ਕਰ ਦਿੱਤਾ ਅਤੇ ਬੁੱਢੇ ਆਦਮੀ, ਘਰ ਦੇ ਮਾਲਕ ਨੂੰ ਦਬਕਾ ਮਾਰਕੇ ਆਖਿਆ, “ਉਸ ਆਦਮੀ ਨੂੰ ਬਾਹਰ ਕੱਢ ਜਿਹੜਾ ਤੇਰੇ ਘਰ ਆਇਆ ਹੈ। ਅਸੀਂ ਉਸ ਦੇ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਓਹ ਆਪਣੇ ਮਨ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦਿਆਂ ਲੋਕਾਂ ਵਿੱਚੋਂ ਜੋ ਬਲਿਆਲ ਵੰਸੀ ਸਨ ਕਈ ਉਸ ਘਰ ਦੇ ਦੁਆਲੇ ਆਣ ਪਏ ਅਤੇ ਬੂਹਾ ਖੜਕਾ ਕੇ ਉਸ ਘਰ ਵਾਲੇ ਅਰਥਾਤ ਬੁੱਢੇ ਨੂੰ ਆਖਣ ਲੱਗੇ ਕਿ ਜਿਹੜਾ ਤੇਰੇ ਘਰ ਆਇਆ ਹੈ ਉਸ ਮਨੁੱਖ ਨੂੰ ਕੱਢ ਲਿਆ ਜੋ ਅਸੀਂ ਉਹ ਨੂੰ ਜਾਣੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਉਹ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦੇ ਲੋਕਾਂ ਵਿੱਚੋਂ ਜੋ ਬਲਿਆਲ ਦੇ ਵੰਸ਼ ਦੇ ਸਨ, ਕਈਆਂ ਨੇ ਉਸ ਦੇ ਘਰ ਨੂੰ ਘੇਰ ਲਿਆ ਅਤੇ ਬੂਹਾ ਖੜਕਾ ਕੇ ਉਸ ਘਰ ਦੇ ਸੁਆਮੀ ਵਾਲੇ ਅਰਥਾਤ ਉਸ ਬਜ਼ੁਰਗ ਨੂੰ ਕਹਿਣ ਲੱਗੇ, “ਜਿਹੜਾ ਮਨੁੱਖ ਤੇਰੇ ਘਰ ਆਇਆ ਹੈ ਉਸ ਨੂੰ ਬਾਹਰ ਕੱਢ ਲਿਆ ਜੋ ਅਸੀਂ ਉਸ ਨਾਲ ਸੰਗ ਕਰੀਏ।”