Judges 19:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਦਾ ਪਤੀ ਉਸ ਦੇ ਪਿੱਛੇ ਗਿਆ। ਉਹ ਉਸ ਨਾਲ ਨਰਮਾਈ ਨਾਲ ਗੱਲ ਕਰਨਾ ਚਾਹੁੰਦਾ ਸੀ ਤਾਂ ਜੋ ਉਹ ਉਸ ਦੇ ਕੋਲ ਵਾਪਸ ਆ ਜਾਵੇ। ਉਹ ਆਪਣੇ ਨਾਲ ਦੋ ਨੌਕਰ ਅਤੇ ਦੋ ਖੋਤੇ ਲੈ ਗਿਆ। ਲੇਵੀ ਆਦਮੀ ਉਸ ਦੇ ਪਿਤਾ ਦੇ ਘਰ ਗਿਆ। ਉਸ ਦੇ ਪਿਤਾ ਨੇ ਲੇਵੀ ਬੰਦੇ ਨੂੰ ਦੇਖਿਆ ਅਤੇ ਉਸ ਦੇ ਸਵਾਗਤ ਲਈ ਬਾਹਰ ਆਇਆ। ਪਿਤਾ ਬਹੁਤ ਖੁਸ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਭਰਤਾ ਉੱਠਿਆ ਅਤੇ ਉਹ ਦੇ ਮਗਰ ਗਿਆ ਜੋ ਉਹ ਨੂੰ ਮਿੱਠੀਆਂ ਗੱਲਾਂ ਕਰ ਕੋ ਮੋੜ ਲਿਆਵੇ ਅਤੇ ਉਹ ਦੇ ਨਾਲ ਇੱਕ ਟਹਿਲੂਆ ਅਰ ਦੋ ਖੋਤੇ ਸਨ ਸੋ ਉਹ ਉਸ ਨੂੰ ਆਪਣੇ ਪਿਉਕੇ ਘਰ ਲੈ ਗਈ ਅਤੇ ਜਦੋਂ ਛੋਕਰੀ ਦੇ ਪਿਉ ਨੇ ਉਹ ਨੂੰ ਡਿੱਠਾ ਤਾਂ ਉਹ ਦੇ ਮਿਲਣ ਨਾਲ ਅਨੰਦ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦਾ ਪਤੀ ਉੱਠਿਆ ਅਤੇ ਆਪਣੇ ਨਾਲ ਇੱਕ ਸੇਵਕ ਅਤੇ ਦੋ ਗਧੇ ਲੈ ਕੇ ਗਿਆ ਤਾਂ ਜੋ ਉਸ ਨੂੰ ਸਮਝਾ ਕੇ ਵਾਪਿਸ ਮੋੜ ਲਿਆਵੇ। ਉਹ ਉਸ ਨੂੰ ਆਪਣੇ ਪਿਤਾ ਦੇ ਘਰ ਲੈ ਕੇ ਗਈ ਅਤੇ ਜਦੋਂ ਉਸ ਜਵਾਨ ਇਸਤਰੀ ਦੇ ਪਿਤਾ ਨੇ ਉਸ ਨੂੰ ਵੇਖਿਆ ਤਾਂ ਉਸ ਨੂੰ ਮਿਲ ਕੇ ਅਨੰਦ ਹੋਇਆ।