Judges 19:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਕਿਸੇ ਨੇ ਵੀ ਇਸ ਨੂੰ ਦੇਖਿਆ ਉਸ ਨੇ ਆਖਿਆ, “ਇਹੋ ਜਿਹਾ ਪਹਿਲਾਂ ਕਦੇ ਵੀ ਇਸਰਾਏਲ ਵਿੱਚ ਨਹੀਂ ਵਾਪਰਿਆ। ਜਦੋਂ ਤੋਂ ਅਸੀਂ ਮਿਸਰ ਵਿੱਚੋਂ ਆਏ ਹਾਂ ਅਸੀਂ ਇਹੋ ਜਿਹੀ ਗੱਲ ਕਦੇ ਨਹੀਂ ਦੇਖੀ। ਇਸ ਬਾਰੇ ਵਿਚਾਰ ਕਰੋ ਅਤੇ ਸਾਨੂੰ ਦੱਸੋ ਕਿ ਕੀ ਕਰਨਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਇਆ ਕਿ ਜਿਸ ਕਿਸੇ ਨੇ ਇਹ ਡਿੱਠਾ ਉਹ ਬੋਲਿਆ, ਜਦੋਂ ਤੋਂ ਇਸਰਾਏਲੀ ਮਿਸਰੋਂ ਨਿਕਲ ਆਏ ਅੱਜ ਦੇ ਦਿਨ ਤੀਕਰ ਅਜਿਹਾ ਕੰਮ ਨਹੀਂ ਹੋਇਆ, ਨਾ ਕਿਸੇ ਨੇ ਡਿੱਠਾ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰ ਕੇ ਬੋਲੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਸ ਕਿਸੇ ਨੇ ਇਹ ਵੇਖਿਆ ਉਹ ਆਪਸ ਵਿੱਚ ਕਹਿਣ ਲੱਗੇ, “ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲ ਕੇ ਆਉਣ ਦੇ ਸਮੇਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਅਜਿਹਾ ਕੰਮ ਕਦੇ ਨਹੀਂ ਹੋਇਆ, ਅਤੇ ਨਾ ਹੀ ਕਿਸੇ ਨੇ ਵੇਖਿਆ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰ ਕੇ ਬੋਲੋ ਕਿ ਹੁਣ ਕੀ ਕਰਨਾ ਚਾਹੀਦਾ ਹੈ।”