Judges 2:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਕੇ ਆਇਆ ਸੀ। ਅਤੇ ਉਨ੍ਹਾਂ ਲੋਕਾਂ ਦੇ ਪੁਰਖਿਆਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਸੀ। ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਪਿੱਛੇ ਲੱਗਣਾ ਛੱਡ ਦਿੱਤਾ। ਇਸਰਾਏਲ ਦੇ ਲੋਕ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸ ਨੇ ਯਹੋਵਾਹ ਨੂੰ ਕਹਿਰਵਾਨ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਓਪਰਿਆਂ ਦਿਓਤਿਆਂ ਦੀ ਉਨ੍ਹਾਂ ਲੋਕਾਂ ਦਿਆਂ ਦਿਓਤਿਆਂ ਦੇ ਵਿੱਚੋਂ ਜੋ ਉਨ੍ਹਾਂ ਦੇ ਆਲੇ ਦੁਆਲੇ ਸਨ, ਪੂਜਾ ਕੀਤੀ, ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਉਕਸਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।