Judges 2:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਇਸ ਲਈ ਯਹੋਵਾਹ ਦੇ ਦੁਸ਼ਮਣਾਂ ਨੂੰ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਲੁੱਟਣ ਦਿੱਤਾ। ਯਹੋਵਾਹ ਨੇ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਦੁਸ਼ਮਣਾ ਕੋਲੋਂ ਉਨ੍ਹਾਂ ਨੂੰ ਹਰਾਇਆ। ਇਸਰਾਏਲ ਦੇ ਲੋਕ ਹੋਰ ਵੱਧੇਰੇ ਆਪਣੇ-ਆਪ ਨੂੰ ਆਪਣੇ ਦੁਸ਼ਮਣਾਂ ਕੋਲੋਂ ਨਾ ਬਚਾ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਲੁੱਟ ਲੀਤਾ ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਜੋ ਚੁਫੇਰੇ ਸਨ ਉਨ੍ਹਾਂ ਨੂੰ ਵੇਚ ਦਿੱਤਾ ਜੋ ਫੇਰ ਆਪਣੇ ਵੈਰੀਆਂ ਤੱਕ ਨਾ ਖਲੋ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫ਼ੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ।