Judges 2:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਵੀ ਇਸਰਾਏਲ ਦੇ ਲੋਕ ਲੜਾਈ ਲਈ ਗਏ, ਉਹ ਹਮੇਸ਼ਾ ਹਾਰੇ। ਉਹ ਇਸ ਲਈ ਹਾਰੇ ਕਿਉਂਕਿ ਯਹੋਵਾਹ ਉਨ੍ਹਾਂ ਵੱਲ ਨਹੀਂ ਸੀ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਸੀ ਕਿ ਜੇ ਉਹ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰਨਗੇ ਤਾਂ ਹਾਰ ਜਾਣਗੇ। ਇਸਰਾਏਲ ਦੇ ਲੋਕਾਂ ਨੇ ਬਹੁਤ ਦੁੱਖ ਭੋਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿੱਥੇ ਕਿਤੇ ਓਹ ਬਾਹਰ ਨਿੱਕਲੇ, ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਸੀ ਜਿੱਕਰ ਯਹੋਵਾਹ ਨੇ ਆਖਿਆ ਸੀ ਅਤੇ ਜਿੱਕਰ ਯਹੋਵਾਹ ਨੇ ਉਨ੍ਹਾਂ ਨਾਲ ਸੌਂਹ ਖਾਧੀ ਸੀ ਸੋ ਉਹ ਬਹੁਤ ਔਖੇ ਹੋਏ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿੱਥੇ ਕਿਤੇ ਉਹ ਬਾਹਰ ਨਿੱਕਲਦੇ, ਉੱਥੇ ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਹੀ ਸੀ, ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ, ਅਤੇ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਪੈ ਗਏ।