Judges 2:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਨੇਕਾਂ ਵਾਰੀ ਇਸਰਾਏਲ ਦੇ ਦੁਸ਼ਮਣਾਂ ਨੇ ਲੋਕਾਂ ਨਾਲ ਬੁਰਾ ਸਲੂਕ ਕੀਤਾ। ਇਸ ਲਈ ਇਸਰਾਏਲ ਦੇ ਲੋਕ ਸਹਾਇਤਾ ਲਈ ਪੁਕਾਰਦੇ। ਅਤੇ ਹਰ ਵਾਰੀ, ਯਹੋਵਾਹ ਨੇ ਲੋਕਾਂ ਲਈ ਦੁੱਖ ਮਹਿਸੂਸ ਕੀਤਾ। ਹਰ ਵਾਰੀ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣ ਤੋਂ ਬਚਾਉਣ ਲਈ ਕਿਸੇ ਨਿਆਂਕਾਰ ਨੂੰ ਭੇਜਿਆ। ਯਹੋਵਾਹ ਹਮੇਸ਼ਾ ਉਨ੍ਹਾਂ ਨਿਆਂਕਾਰਾਂ ਦੇ ਨਾਲ ਸੀ। ਇਸ ਲਈ ਹਰ ਵਾਰੀ ਇਸਰਾਏਲ ਦੇ ਲੋਕ ਆਪਣੇ ਦੁਸ਼ਮਣਾ ਕੋਲੋਂ ਬਚ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਉਨ੍ਹਾਂ ਦੇ ਲਈ ਨਿਆਈਆਂ ਨੂੰ ਠਹਿਰਾਇਆ ਤਾਂ ਯਹੋਵਾਹ ਉਨ੍ਹਾਂ ਨਿਆਈਆਂ ਦੇ ਸੰਗ ਸੀ ਅਤੇ ਜਦ ਤੀਕ ਨਿਆਈ ਜੀਉਂਦਾ ਸੀ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਉਨ੍ਹਾਂ ਨੂੰ ਛੁਡਾਉਂਦਾ ਰਿਹਾ ਇਸ ਲਈ ਜੋ ਯਹੋਵਾਹ ਨੇ ਉਨ੍ਹਾਂ ਦੀ ਦੁਹਾਈ ਤੋਂ ਜੋ ਓਹ ਆਪਣੇ ਦੁੱਖ ਦਾਈ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ ਰੰਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ।