Judges 20:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਯਹੋਵਾਹ ਵੱਲ ਗਏ। ਉਹ ਸ਼ਾਮ ਤੱਕ ਰੋਂਦੇ ਰਹੇ। ਉਨ੍ਹਾਂ ਨੇ ਯਹੋਵਾਹ ਨੂੰ ਪੁੱਛਿਆ, “ਕੀ ਸਾਨੂੰ ਬਿਨਯਾਮੀਨ ਦੇ ਲੋਕਾਂ ਨਾਲ ਲੜਨ ਲਈ ਫ਼ੇਰ ਜਾਣਾ ਚਾਹੀਦਾ ਹੈ? ਉਹ ਲੋਕ ਸਾਡੇ ਸੱਕੇ ਸੰਬੰਧੀ ਹਨ।” ਯਹੋਵਾਹ ਨੇ ਜਵਾਬ ਦਿੱਤਾ, “ਜਾਓ ਉਨ੍ਹਾਂ ਨਾਲ ਜਾਕੇ ਜੰਗ ਕਰੋ।” ਇਸਰਾਏਲ ਦੇ ਲੋਕਾਂ ਨੇ ਇੱਕ ਦੂਸਰੇ ਨੂੰ ਹੱਲਾ ਸ਼ੇਰੀ ਦਿੱਤੀ। ਫ਼ੇਰ ਉਹ ਪਹਿਲੇ ਦਿਨ ਵਾਂਗ ਦੋਬਾਰਾ ਲੜਨ ਲਈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੋਕਾਂ ਨੇ ਅਰਥਾਤ ਇਸਰਾਏਲੀ ਮਨੁੱਖਾਂ ਨੇ ਆਪਣੇ ਆਪ ਨੂੰ ਤਕੜਾ ਕਰ ਕੇ ਅਗਲੇ ਭਲਕ ਉਸੇ ਥਾਂ ਵਿੱਚ ਜਿੱਥੇ ਪਹਿਲੇ ਦਿਨ ਪਾਲ ਬੰਨ੍ਹੀ ਸੀ ਫੇਰ ਪਾਲ ਬੰਨ੍ਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਵੀ ਇਸਰਾਏਲੀ ਮਨੁੱਖਾਂ ਨੇ ਆਪਣੇ ਆਪ ਨੂੰ ਤਕੜਾ ਕਰ ਕੇ ਅਗਲੇ ਦਿਨ ਉਸੇ ਥਾਂ ਵਿੱਚ ਜਿੱਥੇ ਪਹਿਲੇ ਦਿਨ ਕਤਾਰ ਬੰਨ੍ਹੀ ਸੀ, ਫਿਰ ਕਤਾਰ ਬੰਨ੍ਹੀ।