Judges 20:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੀਨਹਾਸ ਉੱਥੇ ਜਾਜਕ ਸੀ ਜਿਹੜਾ ਪਰਮੇਸ਼ੁਰ ਦੀ ਸੇਵਾ ਕਰਦਾ ਸੀ। ਫ਼ੀਨਿਹਾਸ ਅਲਆਜ਼ਾਰ ਦਾ ਪੁੱਤਰ ਸੀ। ਅਲਆਜ਼ਾਰ ਹਾਰੂਨ ਦਾ ਪੁੱਤਰ ਸੀ।) ਇਸਰਾਏਲ ਦੇ ਲੋਕਾਂ ਨੇ ਪੁੱਛਿਆ, “ਬਿਨਯਾਮੀਨ ਦੇ ਲੋਕ ਸਾਡੇ ਸਾਕ ਸੰਬੰਧੀ ਹਨ। ਕੀ ਸਾਨੂੰ ਉਨ੍ਹਾਂ ਦੇ ਖਿਲਾਫ਼ ਫ਼ੇਰ ਲੜਨ ਲਈ ਜਾਣਾ ਚਾਹੀਦਾ ਹੈ? ਜਾਂ ਕੀ ਸਾਨੂੰ ਲੜਾਈ ਬੰਦ ਕਰ ਦੇਣੀ ਚਾਹੀਦੀ ਹੈ?” ਯਹੋਵਾਹ ਨੇ ਜਵਾਬ ਦਿੱਤਾ, “ਜਾਓ। ਕੱਲ੍ਹ ਮੈਂ ਤੁਹਾਡੀ, ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਦਾ ਪੁੱਤ੍ਰ ਅਲਆਜ਼ਰ ਦਾ ਪੁੱਤ੍ਰ ਫੀਨਿਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਖਲੋਂਦਾ ਹੁੰਦਾ ਸੀ। ਤਦ ਉਸ ਨੇ ਇੱਕ ਪ੍ਰਸ਼ਨ ਪੁੱਛਿਆ, ਮੈਂ ਆਪਣੇ ਭਰਾ ਬਿਨਯਾਮੀਨ ਦੇ ਨਾਲ ਫੇਰ ਲੜਾਈ ਕਰਨ ਨੂੰ ਜਾਵਾਂ ਯਾ ਹਟ ਜਾਵਾਂ? ਅਤੇ ਯਹੋਵਾਹ ਨੇ ਆਖਿਆ, ਜਾਹ ਕਿਉਂ ਜੋ ਭਲਕੇ ਮੈਂ ਉਨ੍ਹਾਂ ਨੂੰ ਤੇਰੇ ਹੱਥ ਸੌਂਪ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਦੇ ਪੁੱਤਰ ਅਲਆਜ਼ਾਰ ਦਾ ਪੁੱਤਰ ਫ਼ੀਨਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਫਿਰ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਾਈ ਕਰਨ ਨੂੰ ਜਾਈਏ ਜਾਂ ਪਿੱਛੇ ਹਟ ਜਾਈਏ?” ਯਹੋਵਾਹ ਨੇ ਕਿਹਾ, “ਜਾਓ, ਕਿਉਂ ਜੋ ਕੱਲ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਸੌਂਪ ਦਿਆਂਗਾ।”