Judges 20:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਸਾਰੇ ਆਦਮੀ ਆਪਣੀਆਂ ਜਗ਼੍ਹਾਵਾਂ ਤੋਂ ਉੱਠ ਕੇ ਬਆਲ ਤਾਮਾਰ ਨਾਮ ਦੇ ਸਥਾਨ ਉੱਤੇ ਯੁੱਧ ਲਈ ਖੜ੍ਹੇ ਹੋ ਗਏ। ਅਤੇ ਇਸਰਾਏਲੀ ਆਦਮੀ ਜੋ ਗਿਬਆਹ ਦੇ ਮੈਦਾਨਾਂ ਵਿੱਚ ਛੁੱਪੇ ਹੋਏ ਸਨ ਬਾਹਰ ਆਏ ਅਤੇ ਗਿਬਆਹ ਉੱਤੇ ਹਮਲਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਾਰੇ ਇਸਰਾਏਲ ਦੇ ਮਨੁੱਖ ਇੱਕ ਇੱਕ ਆਪਣੇ ਥਾਂ ਤੋਂ ਉੱਠ ਖਲੋਤਾ ਅਤੇ ਬਆਲ ਤਾਮਾਰ ਵਿੱਚ ਪਾਲ ਬੰਨ੍ਹੀ। ਉਸ ਵੇਲੇ ਓਹ ਇਸਰਾਏਲੀ ਜੋ ਛਹਿ ਵਿੱਚ ਬੈਠੇ ਸਨ ਆਪਣਿਆਂ ਥਾਵਾਂ ਤੋਂ ਗਿਬਆਹ ਦੇ ਰੜੇ ਵਿੱਚ ਕਾਹਲੀ ਨਾਲ ਨਿੱਕਲ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੇ ਇਸਰਾਏਲੀ ਆਪੋ-ਆਪਣੀ ਥਾਂ ਤੋਂ ਉੱਠ ਕੇ ਖੜ੍ਹੇ ਹੋ ਗਏ ਅਤੇ ਬਆਲ-ਤਾਮਾਰ ਵਿੱਚ ਕਤਾਰ ਬੰਨ੍ਹੀ। ਉਸ ਸਮੇਂ ਉਹ ਇਸਰਾਏਲੀ ਜੋ ਘਾਤ ਵਿੱਚ ਬੈਠੇ ਹੋਏ ਸਨ, ਆਪਣੀਆਂ ਥਾਵਾਂ ਤੋਂ ਮਾਰੇ ਗਿਬਆਹ ਦੇ ਮੈਦਾਨ ਵਿੱਚ ਅਚਾਨਕ ਨਿੱਕਲ ਆਏ।