Judges 20:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਰਾਤ ਵੇਲੇ ਗਿਬਆਹ ਸ਼ਹਿਰ ਦੇ ਆਗੂ ਉਸ ਘਰ ਵਿੱਚ ਆਏ ਜਿੱਥੇ ਮੈਂ ਠਹਿਰਿਆ ਹੋਇਆ ਸਾਂ। ਉਨ੍ਹਾਂ ਨੇ ਘਰ ਨੂੰ ਘੇਰਾ ਪਾ ਲਿਆ ਅਤੇ ਉਹ ਮੈਨੂੰ ਮਾਰਨਾ ਚਾਹੁੰਦੇ ਸਨ। ਉਨ੍ਹਾਂ ਨੇ ਮੇਰੀ ਦਾਸੀ ਨਾਲ ਬਲਾਤਕਾਰ ਕੀਤਾ ਅਤੇ ਉਹ ਮਰ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਿਬਆਹ ਦੇ ਲੋਕ ਮੇਰੇ ਉੱਤੇ ਆ ਪਏ ਅਤੇ ਰਾਤ ਨੂੰ ਘਰ ਦੇ ਉਦਾਲੇ ਮੇਰੀ ਛਹਿ ਵਿੱਚ ਬੈਠੇ ਅਤੇ ਮੈਨੂੰ ਮਾਰਿਆ ਚਾਹੁੰਦੇ ਸਨ ਅਤੇ ਮੇਰੀ ਸੁਰੀਤ ਨਾਲ ਅਜਿਹਾ ਅਨ੍ਹੇਰ ਮਾਰਿਆ ਜੋ ਉਹ ਮਰ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਿਬਆਹ ਦੇ ਲੋਕ ਮੇਰੇ ਉੱਤੇ ਆ ਪਏ ਅਤੇ ਰਾਤ ਨੂੰ ਘਰ ਦੇ ਦੁਆਲੇ ਘਾਤ ਲਾ ਕੇ ਬੈਠੇ ਅਤੇ ਮੈਨੂੰ ਮਾਰਨਾ ਚਾਹੁੰਦੇ ਸਨ ਅਤੇ ਮੇਰੀ ਰਖ਼ੈਲ ਨਾਲ ਅਜਿਹਾ ਕੁਕਰਮ ਕੀਤਾ ਕਿ ਉਹ ਮਰ ਗਈ।