Judges 21:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ 12,000 ਸਿਪਾਹੀਆਂ ਨੂੰ ਯਾਬੇਸ਼ ਗਿਲਆਦ ਨੂੰ ਸ਼ਹਿਰ ਵਿੱਚ 400 ਮੁਟਿਆਰਾਂ ਅਜਿਹੀਆਂ ਮਿਲੀਆਂ ਜਿਨ੍ਹਾਂ ਨੇ ਕਦੇ ਵੀ ਕਿਸੇ ਆਦਮੀ ਨਾਲ ਸੰਭੋਗ ਨਹੀਂ ਸੀ ਕੀਤਾ। ਸਿਪਾਹੀਆਂ ਨੇ ਇਨ੍ਹਾਂ ਔਰਤਾਂ ਨੂੰ ਸ਼ੀਲੋਹ ਦੇ ਡੇਰੇ ਵਿਖੇ ਲਿਆਂਦਾ। ਸ਼ੀਲੋਹ ਕਨਾਨ ਦੀ ਧਰਤੀ ਉੱਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਯਾਬੇਸ਼-ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਲੱਭੀਆਂ ਜਿਹੜੀਆਂ ਮਨੁੱਖਾਂ ਤੋਂ ਅਣਜਾਣ ਸਨ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਓਹ ਉਨ੍ਹਾਂ ਨੂੰ ਕਨਾਨ ਦੇ ਦੇਸ ਵਿੱਚ ਸ਼ੀਲੋਹ ਦੇ ਡੇਰੇ ਵਿੱਚ ਲੈ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਮਿਲੀਆਂ ਜਿਹੜੀਆਂ ਪੁਰਖਾਂ ਤੋਂ ਅਣਜਾਣ ਸਨ, ਅਤੇ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਉਹ ਉਨ੍ਹਾਂ ਨੂੰ ਕਨਾਨ ਦੇਸ਼ ਵਿੱਚ ਸ਼ੀਲੋਹ ਦੀ ਛਾਉਣੀ ਵਿੱਚ ਲੈ ਆਏ।