Judges 21:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਬਿਨਯਾਮੀਨ ਦੇ ਆਦਮੀ ਇਸਰਾਏਲ ਵਾਪਸ ਆ ਗਏ। ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਔਰਤਾਂ ਦੇ ਦਿੱਤੀਆਂ ਜਿਨ੍ਹਾਂ ਨੂੰ ਉਨ੍ਹਾਂ ਨੇ ਮਾਰਿਆ ਨਹੀਂ ਸੀ। ਪਰ ਬਿਨਯਾਮੀਨ ਦੇ ਸਾਰੇ ਆਦਮੀਆਂ ਲਈ ਇਹ ਔਰਤਾਂ ਕਾਫ਼ੀ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਵੇਲੇ ਬਿਨਯਾਮੀਨੀ ਮੁੜ ਆਏ ਅਤੇ ਉਨ੍ਹਾਂ ਨੇ ਯਾਬੇਸ਼-ਗਿਲਆਦ ਦੀਆਂ ਕੁੜੀਆਂ ਜਿਹੜੀਆਂ ਬਚੀਆਂ ਸਨ ਉਨ੍ਹਾਂ ਨੂੰ ਦੇ ਦਿੱਤੀਆਂ ਪਰ ਉਨ੍ਹਾਂ ਲਈ ਪੂਰੀਆਂ ਨਾ ਹੋਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਸਮੇਂ ਬਿਨਯਾਮੀਨੀ ਮੁੜ ਆਏ ਅਤੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਕੁਆਰੀਆਂ ਦਿੱਤੀਆਂ ਗਈਆਂ ਜਿਹੜੀਆਂ ਜੀਉਂਦੀਆਂ ਛੱਡੀਆਂ ਗਈਆਂ ਸਨ, ਪਰ ਉਹ ਉਨ੍ਹਾਂ ਲਈ ਪੂਰੀਆਂ ਨਾ ਹੋਈਆਂ।