Judges 21:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਮੁਟਿਆਰਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਲੈ ਕੇ ਆਉਣਗੇ। ਪਰ ਅਸੀਂ ਆਖਾਂਗੇ, ‘ਬਿਨਯਾਮੀਨ ਦੇ ਆਦਮੀਆਂ ਉੱਤੇ ਮਿਹਰਬਾਨੀ ਕਰੋ। ਉਨ੍ਹਾਂ ਨੂੰ ਉਨ੍ਹਾਂ ਮੁਟਿਆਰਾਂ ਨਾਲ ਸ਼ਾਦੀ ਕਰ ਲੈਣ ਦਿਉ। ਉਨ੍ਹਾਂ ਨੇ ਤੁਹਾਡੀਆਂ ਔਰਤਾਂ ਉੱਠਾ ਲਈਆਂ ਹਨ ਪਰ ਉਨ੍ਹਾਂ ਨੇ ਤੁਹਾਡੇ ਨਾਲ ਲੜਾਈ ਤਾਂ ਨਹੀਂ ਕੀਤੀ। ਉਨ੍ਹਾਂ ਨੇ ਔਰਤਾਂ ਇਸ ਲਈ ਉੱਠਾ ਲਈਆਂ ਹਨ ਤਾਂ ਜੋ ਤੁਹਾਡਾ ਪਰਮੇਸ਼ੁਰ ਨਾਲ ਕੀਤਾ ਇਕਰਾਰ ਨਾ ਟੁੱਟੇ। ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਉਨ੍ਹਾਂ ਨੂੰ ਸ਼ਾਦੀ ਕਰਨ ਲਈ ਔਰਤਾਂ ਨਹੀਂ ਦੇਵੋਂਗੇ-ਤੁਸੀਂ ਬਿਨਯਾਮੀਨ ਦੇ ਆਦਮੀਆਂ ਨੂੰ ਔਰਤਾਂ ਦਿੱਤੀਆਂ ਨਹੀਂ ਹਨ, ਉਨ੍ਹਾਂ ਨੇ ਤੁਹਾਡੇ ਕੋਲੋਂ ਔਰਤਾਂ ਖੋਹੀਆਂ ਹਨ! ਇਸ ਲਈ ਤੁਹਾਡਾ ਇਕਰਾਰ ਨਹੀਂ ਟੁੱਟਿਆ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਉਨ੍ਹਾਂ ਦੇ ਪਿਉ ਯਾ ਭਰਾ ਸਾਡੇ ਕੋਲ ਆਣ ਕੇ ਪੁਕਾਰਨਗੇ ਤਾਂ ਅਸੀਂ ਉਨ੍ਹਾਂ ਨੂੰ ਆਖਾਂਗੇ ਭਈ ਸਾਡੇ ਲਈ ਓਹਨਾਂ ਨੂੰ ਬਖ਼ਸ਼ ਦਿਓ ਕਿਉਂ ਜੋ ਅਸਾਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਵਹੁਟੀ ਨਾ ਫੜੀ, ਨਾ ਤੁਸਾਂ ਆਪੇ ਉਨ੍ਹਾਂ ਨੂੰ ਓਹ ਕੁੜੀਆਂ ਦਿੱਤੀਆਂ ਜੋ ਤੁਸੀਂ ਅਪਰਾਧੀ ਹੁੰਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।”