Judges 21:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਹੀ ਗੱਲ ਸੀ ਜਿਹੜੀ ਬਿਨਯਾਮੀਨ ਨੇ ਪਰਿਵਾਰ-ਸਮੂਹ ਨੇ ਕੀਤੀ। ਜਦੋਂ ਮੁਟਿਆਰਾਂ ਨੱਚ ਰਹੀਆਂ ਸਨ ਹਰੇਕ ਆਦਮੀ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ। ਉਹ ਉਨ੍ਹਾਂ ਮੁਟਿਆਰਾਂ ਨੂੰ ਲੈ ਗਏ ਅਤੇ ਉਨ੍ਹਾਂ ਨਾਲ ਸ਼ਾਦੀ ਕਰ ਲਈ। ਉਹ ਆਪਣੀ ਧਰਤੀ ਨੂੰ ਵਾਪਸ ਚੱਲੇ ਗਏ। ਬਿਨਯਾਮੀਨ ਦੇ ਆਦਮੀਆਂ ਨੇ ਉਸ ਧਰਤੀ ਵਿੱਚ ਆਪਣੇ ਸ਼ਹਿਰ ਮੁੜ ਵਸਾਏ, ਅਤੇ ਸ਼ਹਿਰਾਂ ਵਿੱਚ ਰਹਿਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ ਇੱਕ ਵਹੁਟੀ ਫੜ ਲਈ ਅਤੇ ਲੈ ਕੇ ਆਪਣੀ ਪੱਤੀ ਵੱਲ ਮੁੜ ਪਏ ਅਤੇ ਆਪਣਿਆਂ ਸ਼ਹਿਰਾਂ ਨੂੰ ਆ ਸੁਧਾਰਿਆ ਅਰ ਉਨ੍ਹਾਂ ਵਿੱਚ ਵੱਸੇ ਅਤੇ ਇਸਰਾਏਲੀ ਉਸ ਵੇਲੇ ਉਥੋਂ ਤੁਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ-ਇੱਕ ਕੁੜੀ ਫੜ ਲਈ ਅਤੇ ਉਨ੍ਹਾਂ ਨੂੰ ਲੈ ਕੇ ਆਪਣੇ ਹਿੱਸੇ ਵੱਲ ਮੁੜ ਗਏ ਅਤੇ ਆਪਣੇ ਸ਼ਹਿਰਾਂ ਨੂੰ ਸੁਧਾਰ ਕੇ ਉਨ੍ਹਾਂ ਵਿੱਚ ਵੱਸ ਗਏ।