Judges 21:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਦੇ ਲੋਕਾਂ ਨੇ ਆਖਿਆ, “ਕੀ ਇਸਰਾਏਲ ਦਾ ਕੋਈ ਹੋਰ ਵੀ ਪਰਿਵਾਰ-ਸਮੂਹ ਹੈ ਜੋ ਯਹੋਵਾਹ ਦੇ ਸਾਹਮਣੇ ਇੱਕਤਰ ਹੋਣ ਲਈ ਨਹੀਂ ਆਇਆ?” ਉਨ੍ਹਾਂ ਨੇ ਇਹ ਸਵਾਲ ਇਸ ਲਈ ਪੁੱਛਿਆ ਕਿਉਂਕਿ ਉਨ੍ਹਾਂ ਨੇ ਇੱਕ ਬੜਾ ਗੰਭੀਰ ਇਕਰਾਰ ਕੀਤਾ ਸੀ। ਕਿ ਜਿਹੜਾ ਵੀ ਕੋਈ ਹੋਰਨਾ ਪਰਿਵਾਰ-ਸਮੂਹਾਂ ਦਾ ਸੰਗ ਮਿਸਫ਼ਾਹ ਵਿਖੇ ਨਹੀਂ ਆਏਗਾ ਉਸ ਨੂੰ ਮਾਰ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀਆਂ ਨੇ ਆਖਿਆ, ਜੋ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਕਿਹੜਾ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਹੀ ਨਹੀਂ ਚੜ੍ਹ ਆਇਆ ਕਿਉਂ ਜੋ ਉਨ੍ਹਾਂ ਨੇ ਡਾਢੀ ਸੌਂਹ ਖਾਧੀ ਸੀ ਭਈ ਜਿਹੜਾ ਕੋਈ ਯਹੋਵਾਹ ਦੇ ਸਨਮੁਖ ਮਿਸਫਾਹ ਵਿੱਚ ਨਾ ਆਵੇਗਾ ਸੋ ਨਿਸੰਗ ਵੱਢਿਆ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀ ਕਹਿਣ ਲੱਗੇ, “ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਕੌਣ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਨਹੀਂ ਆਇਆ ਸੀ?” ਕਿਉਂ ਜੋ ਉਨ੍ਹਾਂ ਨੇ ਪੱਕੀ ਸਹੁੰ ਖਾਧੀ ਸੀ ਕਿ ਜੋ ਕੋਈ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਨਹੀਂ ਆਵੇਗਾ ਉਹ ਯਕੀਨੀ ਤੌਰ ਤੇ ਮਾਰਿਆ ਜਾਵੇਗਾ।