Judges 21:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਇਸਰਾਏਲ ਦੇ ਲੋਕਾਂ ਨੇ ਪੁੱਛਿਆ, “ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਕਿਹੜਾ ਪਰਿਵਾਰ ਇੱਥੇ ਮਿਸਫ਼ਾਹ ਵਿਖੇ ਨਹੀਂ ਆਇਆ? ਅਸੀਂ ਸਾਰੇ ਹੀ ਯਹੋਵਾਹ ਅੱਗੇ ਇਕੱਠੇ ਹੋਕੇ ਆਏ ਹਾਂ। ਅਵੱਸ਼ ਹੀ ਇੱਕ ਪਰਿਵਾਰ ਇੱਥੇ ਨਹੀਂ ਸੀ!” ਫ਼ੇਰ ਉਨ੍ਹਾਂ ਨੂੰ ਪਤਾ ਚੱਲਿਆ ਕਿ ਯਾਬੇਸ਼ ਗਿਲਆਦ ਦੇ ਸ਼ਹਿਰ ਤੋਂ ਕੋਈ ਵੀ ਇਸਰਾਏਲ ਦੇ ਹੋਰਨਾਂ ਲੋਕਾਂ ਦੇ ਇਕੱਠ ਵਿੱਚ ਆਕੇ ਨਹੀਂ ਰਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਆਖਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਫਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਚੜ੍ਹ ਆਇਆ? ਤਾਂ ਵੇਖੋ, ਸਭਾ ਵਿੱਚ ਇਕੱਠੇ ਹੋਣ ਲਈ ਯਾਬੇਸ਼-ਗਿਲਆਦ ਦੇ ਵਾਸੀਆਂ ਵਿੱਚੋਂ ਉੱਥੇ ਕੋਈ ਨਹੀਂ ਆਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਨ੍ਹਾਂ ਨੇ ਪੁੱਛਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਪਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਆਇਆ ਸੀ? ਤਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਸਭਾ ਵਿੱਚ ਇਕੱਠੇ ਹੋਣ ਲਈ ਉੱਥੇ ਕੋਈ ਨਹੀਂ ਆਇਆ ਸੀ।