Judges 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਉਨ੍ਹਾਂ ਹੋਰਨਾ ਕੌਮਾਂ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੀ ਧਰਤੀ ਛੱਡ ਜਾਣ ਲਈ ਮਜ਼ਬੂਰ ਨਹੀਂ ਕੀਤਾ। ਯਹੋਵਾਹ ਇਸਰਾਏਲ ਦੇ ਲੋਕਾਂ ਦੀ ਪਰੱਖ ਕਰਨਾ ਚਾਹੁੰਦਾ ਸੀ। ਇਸਰਾਏਲ ਵਿੱਚ ਇਸ ਸਮੇਂ ਰਹਿਣ ਵਾਲੇ ਲੋਕਾਂ ਵਿੱਚੋਂ ਕਿਸੇ ਨੇ ਵੀ ਕਨਾਨ ਦੀ ਧਰਤੀ ਉੱਤੇ ਕਬਜ਼ਾ ਕਰਨ ਵਾਲੀ ਲੜਾਈ ਵਿੱਚ ਹਿੱਸਾ ਨਹੀਂ ਸੀ ਲਿਆ। ਇਸ ਲਈ ਯਹੋਵਾਹ ਨੇ ਉਨ੍ਹਾਂ ਹੋਰਨਾਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚ ਰਹਿਣ ਦਿੱਤਾ। (ਯਹੋਵਾਹ ਨੇ ਅਜਿਹਾ ਇਸਰਾਏਲ ਦੇ ਲੋਕਾਂ ਨੂੰ ਇਹ ਸਿੱਖਿਆ ਦੇਣ ਲਈ ਕੀਤਾ ਸੀ ਕਿ ਉਨ੍ਹਾਂ ਨੇ ਉਹ ਲੜਾਈਆਂ ਨਹੀਂ ਲੜੀਆਂ ਸਨ।) ਯਹੋਵਾਹ ਵੱਲੋਂ ਇਸ ਧਰਤੀ ਉੱਤੇ ਰਹਿਣ ਦਿੱਤੀਆਂ ਕੌਮਾਂ ਦੇ ਨਾਮ ਇਹ ਹਨ:
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਕੌਮਾਂ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਰਹਿਣ ਦਿੱਤਾ ਜੋ ਇਸਰਾਏਲ ਦਾ ਅਰਥਾਤ ਉਨ੍ਹਾਂ ਦਾ ਜਿਨ੍ਹਾਂ ਨੇ ਕਨਾਨ ਦੀਆਂ ਸਾਰੀਆਂ ਲੜਾਈਆਂ ਨੂੰ ਨਹੀਂ ਜਾਣਿਆ ਸੀ ਉਨ੍ਹਾਂ ਦੇ ਰਾਹੀਂ ਪਰਤਾਵਾ ਲਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਵਿੱਚੋਂ ਜਿਹੜੇ ਕਨਾਨ ਦੀਆਂ ਸਾਰੀਆਂ ਲੜਾਈਆਂ ਨੂੰ ਨਹੀਂ ਜਾਣਦੇ ਸਨ, ਉਨ੍ਹਾਂ ਨੂੰ ਪਰਖਣ ਲਈ ਯਹੋਵਾਹ ਨੇ ਇਨ੍ਹਾਂ ਕੌਮਾਂ ਨੂੰ ਦੇਸ਼ ਵਿੱਚ ਰਹਿਣ ਦਿੱਤਾ,