Judges 3:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ ਤਾਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਇੱਕ ਬੰਦਾ ਭੇਜਿਆ। ਇਸ ਬੰਦੇ ਦਾ ਨਾਮ ਏਹੂਦ ਸੀ। ਉਹ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਗੇਰਾ ਦਾ ਪੁੱਤਰ ਸੀ। ਉਸ ਨੂੰ ਆਪਣੇ ਖੱਬੇ ਹੱਥ ਨਾਲ ਲੜਨ ਦੀ ਸਿਖਲਾਈ ਦਿੱਤੀ ਗਈ ਸੀ। ਇਸਰਾਏਲ ਦੇ ਲੋਕਾਂ ਨੇ ਏਹੂਦ ਨੂੰ ਇੱਕ ਸੁਗਾਤ ਦੇਕੇ ਮੋਆਬ ਦੇ ਰਾਜੇ ਅਗਲੋਨ ਦੇ ਕੋਲ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਿਨਯਾਮੀਨੀ ਗੇਰਾ ਦੇ ਪੁੱਤ੍ਰ ਏਹੂਦ ਨੂੰ ਜੋ ਖੱਬਾ ਸੀ ਉਠਾਇਆ ਅਤੇ ਇਸਰਾਏਲੀਆਂ ਨੇ ਉਸ ਦੇ ਹਥੀਂ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਚਾਉਣ ਵਾਲੇ ਨੂੰ ਅਰਥਾਤ ਬਿਨਯਾਮੀਨ ਗੋਤ ਦੇ ਗੇਰਾ ਦੇ ਪੁੱਤਰ ਏਹੂਦ ਨੂੰ ਜੋ ਖੱਬਾ ਸੀ, ਚੁਣਿਆ ਅਤੇ ਇਸਰਾਏਲੀਆਂ ਨੇ ਉਸ ਦੇ ਹੱਥ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਭੇਜਿਆ।