Judges 3:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਏਹੂਦ ਗਿਲਗਾਲ ਨੇੜੇ ਮੂਰਤੀਆਂ ਕੋਲ ਅੱਪੜਿਆ, ਉਹ ਰਾਜੇ ਨੂੰ ਮਿਲਣ ਲਈ ਵਾਪਸ ਮੁੜ ਪਿਆ। ਏਹੂਦ ਨੇ ਰਾਜੇ ਅਗਲੋਨ ਨੂੰ ਆਖਿਆ, “ਪਾਤਸ਼ਾਹ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।” ਰਾਜੇ ਨੇ ਉਸ ਨੂੰ ਖਾਮੋਸ਼ ਹੋ ਜਾਣ ਲਈ ਆਖਿਆ ਅਤੇ ਫ਼ੇਰ ਸਾਰੇ ਨੌਕਰਾਂ ਨੂੰ ਕਮਰੇ ਵਿੱਚੋਂ ਬਾਹਰ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਆਪ ਪੱਥਰ ਦੀ ਖਾਣ ਕੋਲੋਂ ਜੋ ਗਿਲਗਾਲ ਵਿੱਚ ਹੈ ਮੁੜ ਆਇਆ ਅਤੇ ਆਖਿਆ, ਹੇ ਮਹਾਰਾਜ, ਤੇਰੇ ਲਈ ਇੱਕ ਗੁੱਝਾ ਸੰਦੇਸਾ ਮੇਰੇ ਕੋਲ ਹੈ। ਉਹ ਬੋਲਿਆ, ਸਾਰੇ ਚੁੱਪ ਕਰ ਰਹੋ ਤਾਂ ਜਿਹੜੇ ਉਹ ਦੇ ਦੁਆਲੇ ਖਲੋਤੇ ਸਨ ਸਭ ਬਾਹਰ ਨਿੱਕਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਆਪ ਪੱਥਰ ਦੀ ਖਾਣ ਕੋਲੋਂ ਜੋ ਗਿਲਗਾਲ ਵਿੱਚ ਹੈ, ਵਾਪਿਸ ਆਇਆ ਅਤੇ ਅਗਲੋਨ ਨੂੰ ਕਿਹਾ, “ਹੇ ਮਹਾਰਾਜ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।” ਅਗਲੋਨ ਨੇ ਕਿਹਾ, “ਥੋੜੀ ਦੇਰ ਲਈ ਬਾਹਰ ਜਾਓ।” ਤਦ ਜਿਹੜੇ ਉਸ ਦੇ ਆਲੇ-ਦੁਆਲੇ ਖੜ੍ਹੇ ਸਨ, ਸਭ ਬਾਹਰ ਨਿੱਕਲ ਗਏ।