Judges 3:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਏਹੂਦ ਮੁੱਖ ਕਮਰੇ ਵਿੱਚੋਂ ਚੱਲਾ ਗਿਆ ਅਤੇ ਨੌਕਰ ਵਾਪਸ ਅੰਦਰ ਚੱਲੇ ਗਏ। ਉਨ੍ਹਾਂ ਨੇ ਉੱਪਰਲੇ ਕਮਰੇ ਨੂੰ ਤਾਲਾ ਲੱਗਿਆ ਦੇਖਿਆ। ਇਸ ਲਈ ਉਨ੍ਹਾਂ ਆਖਿਆ, “ਰਾਜਾ ਜ਼ਰੂਰ ਆਪਣੀ ਆਰਾਮਗਾਹ ਵਿੱਚ ਖੁਦ ਨੂੰ ਆਰਾਮ ਦੇ ਰਿਹਾ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਨਿੱਕਲ ਗਿਆ ਤਾਂ ਉਹ ਦੇ ਟਹਿਲੂਏ ਆਏ ਅਤੇ ਜਾਂ ਉਨ੍ਹਾਂ ਨੇ ਡਿੱਠਾ, ਵੇਖੋ, ਚੁਬਾਰੇ ਦੇ ਬੂਹੇ ਵੱਜੇ ਹੋਏ ਸਨ ਤਾਂ ਉਹ ਬੋਲੇ, ਉਹ ਵਾ ਖੋਰੇ ਚੁਬਾਰੇ ਵਿੱਚ ਬੈਠਾ ਹੋਊ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਨਿੱਕਲ ਗਿਆ ਤਾਂ ਅਗਲੋਨ ਦੇ ਸੇਵਕ ਆਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਚੁਬਾਰੇ ਦੇ ਦਰਵਾਜ਼ੇ ਬੰਦ ਸਨ ਤਾਂ ਉਨ੍ਹਾਂ ਨੇ ਕਿਹਾ, “ਉਹ ਹਵਾਦਾਰ ਚੁਬਾਰੇ ਦੀ ਅੰਦਰਲੀ ਕੋਠੜੀ ਵਿੱਚ ਪਖ਼ਾਨੇ ਵਿੱਚ ਬੈਠਾ ਹੋਵੇਗਾ।”