Judges 3:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਨੌਕਰਾਂ ਨੇ ਕਾਫ਼ੀ ਦੇਰ ਤੱਕ ਇੰਤਜ਼ਾਰ ਕੀਤਾ। ਰਾਜੇ ਨੇ ਉੱਪਰਲੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ। ਆਖਿਰਕਾਰ ਨੌਕਰ ਫ਼ਿਕਰਮੰਦ ਹੋ ਗਏ। ਉਨ੍ਹਾਂ ਨੇ ਚਾਬੀ ਲਿਆਂਦੀ ਅਤੇ ਦਰਵਾਜ਼ਿਆਂ ਨੂੰ ਖੋਲ੍ਹਿਆ। ਜਦੋਂ ਨੌਕਰ ਅੰਦਰ ਦਾਖਲ ਹੋਏ ਉਨ੍ਹਾਂ ਨੇ ਆਪਣੇ ਰਾਜੇ ਨੂੰ ਫ਼ਰਸ਼ ਉੱਤੇ ਮੁਰਦਾ ਪਿਆ ਹੋਇਆ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਇੱਥੋਂ ਤੀਕਰ ਉਹ ਨੂੰ ਉਡੀਕਦੇ ਰਹੇ ਜੋ ਲੱਜਿਆਵਾਨ ਹੋਏ ਅਤੇ ਜਦੋਂ ਡਿੱਠਾ ਜੋ ਚੁਬਾਰੇ ਦਾ ਬੂਹਾ ਨਹੀਂ ਖੁੱਲ੍ਹਦਾ, ਤਾਂ ਉਨ੍ਹਾਂ ਨੇ ਕੁੰਜੀ ਲਾ ਕੇ ਆਪ ਬੂਹਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮੇਇਆ ਪਿਆ ਸੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਬਹੁਤ ਦੇਰ ਤੱਕ ਉਸ ਦੀ ਉਡੀਕ ਕਰਦੇ ਰਹੇ, ਇੱਥੋਂ ਤੱਕ ਕਿ ਉਹ ਸ਼ਰਮਿੰਦੇ ਹੋਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਉਹ ਚੁਬਾਰੇ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਉਨ੍ਹਾਂ ਨੇ ਆਪ ਹੀ ਚਾਬੀ ਲਾ ਕੇ ਦਰਵਾਜ਼ਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮਰਿਆ ਪਿਆ ਸੀ!