Judges 3:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਹੂਦ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਮੇਰੇ ਪਿੱਛੇ ਆਓ! ਯਹੋਵਾਹ ਨੇ ਸਾਡੇ ਦੁਸ਼ਮਣ, ਮੋਆਬ ਦੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਹੈ।” ਇਸ ਲਈ ਇਸਰਾਏਲ ਦੇ ਲੋਕ ਏਹੂਦ ਦੇ ਪਿੱਛੇ ਤੁਰ ਪਏ। ਉਹ ਏਹੂਦ ਦੇ ਨਾਲ ਉਨ੍ਹਾਂ ਥਾਵਾਂ ਉੱਤੇ ਕਬਜ਼ਾ ਕਰਨ ਲਈ ਹੇਠਾਂ ਚੱਲੇ ਗਏ ਜਿੱਥੇ ਲੋਕ ਆਸਾਨੀ ਨਾਲ ਯਰਦਨ ਦਰਿਆ ਪਾਰ ਕਰਕੇ ਮੋਆਬ ਦੀ ਧਰਤੀ ਵਿੱਚ ਜਾ ਸੱਕਦੇ ਸਨ। ਉਨ੍ਹਾਂ ਨੇ ਕਿਸੇ ਨੂੰ ਵੀ ਯਰਦਨ ਦਰਿਆ ਦੇ ਪਾਰ ਨਹੀਂ ਕਰਨ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਮੇਰੇ ਮਗਰ ਮਗਰ ਤੁਰੋ ਕਿਉਂ ਜੋ ਯਹੋਵਾਹ ਨੇ ਤੁਹਾਡੇ ਮੋਆਬੀ ਵੈਰੀਆਂ ਨੂੰ ਤੁਹਾਡੇ ਹੱਥ ਕਰ ਦਿੱਤਾ ਹੈ, ਸੋ ਓਹ ਉਸ ਦੇ ਪਿੱਛੇ ਲੱਥੇ ਅਤੇ ਯਰਦਨ ਦਿਆਂ ਪੱਤਣਾਂ ਨੂੰ ਜੋ ਮੋਆਬ ਦੀ ਵੱਲ ਸਨ, ਮੱਲ ਲਿਆ ਅਤੇ ਇੱਕ ਨੂੰ ਭੀ ਪਾਰ ਨਾ ਲੰਘਣ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਪਿੱਛੇ-ਪਿੱਛੇ ਆਓ ਕਿਉਂ ਜੋ ਯਹੋਵਾਹ ਨੇ ਤੁਹਾਡੇ ਮੋਆਬੀ ਵੈਰੀਆਂ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ।” ਤਦ ਉਹ ਉਸ ਦੇ ਪਿੱਛੇ ਉੱਤਰੇ ਅਤੇ ਯਰਦਨ ਦੇ ਕਿਨਾਰਿਆਂ ਨੂੰ ਜੋ ਮੋਆਬ ਦੀ ਵੱਲ ਸਨ, ਕਬਜ਼ਾ ਕਰ ਲਿਆ ਅਤੇ ਇੱਕ ਨੂੰ ਵੀ ਪਾਰ ਨਾ ਲੰਘਣ ਦਿੱਤਾ।