Judges 4:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਯਾਬੀਨ ਹਸੋਰ ਨਾਮ ਦੇ ਸ਼ਹਿਰ ਵਿੱਚ ਰਾਜ ਕਰਦਾ ਸੀ। ਸੀਸਰਾ ਨਾਮ ਦਾ ਇੱਕ ਆਦਮੀ ਰਾਜੇ ਯਾਬੀਨ ਦੀ ਫ਼ੌਜ ਦਾ ਕਮਾਂਡਰ ਸੀ। ਸੀਸਰਾ ਹਰੋਸ਼ਥ ਹਾਗੋਯਿਮ ਨਾਮ ਦੇ ਕਸਬੇ ਵਿੱਚ ਰਹਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਵੇਚ ਦਿੱਤਾ ਜੋ ਹਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਉਂ ਸੀਸਰਾ ਸੀ ਜੋ ਓਪਰੀਆਂ ਕੌਮਾਂ ਦੇ ਹਰੋਸ਼ਥ ਵਿੱਚ ਵੱਸਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਕਰ ਦਿੱਤਾ, ਜੋ ਹਾਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ਥ ਹਗੋਇਮ ਨਗਰ ਦਾ ਵਾਸੀ ਸੀ।