Judges 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਬੋਰਾਹ ਨੇ ਬਾਰਕ ਨਾਮ ਦੇ ਇੱਕ ਆਦਮੀ ਨੂੰ ਸੰਦੇਸ਼ ਭੇਜਿਆ। ਉਸ ਨੇ, ਉਸ ਨੂੰ ਆਕੇ ਮਿਲਣ ਲਈ ਆਖਿਆ, ਬਾਰਾਕ, ਅਬੀਨੋਅਮ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਬਾਰਾਕ ਕਦਸ਼ ਦੇ ਸ਼ਹਿਰ ਵਿੱਚ ਰਹਿੰਦਾ ਸੀ, ਜਿਹੜਾ ਨਫ਼ਤਾਲੀ ਦੇ ਇਲਾਕੇ ਅੰਦਰ ਹੈ। ਦਬੋਰਾਹ ਨੇ ਬਰਾਕ ਨੂੰ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਤੈਨੂੰ ਆਦੇਸ਼ ਦਿੰਦਾ ਹੈ: ‘ਜਾਹ ਅਤੇ ਜਾਕੇ ਨਫ਼ਤਾਲੀ ਅਤੇ ਜ਼ਬੂਲੁਨ ਦੇ ਪਰਿਵਾਰ-ਸਮੂਹਾਂ ਵਿੱਚ 10,000 ਆਦਮੀ ਇਕੱਠੇ ਕਰ। ਉਨ੍ਹਾਂ ਆਦਮੀਆਂ ਦੀ ਤਬੋਰ ਪਰਬਤ ਉੱਤੇ ਅਗਵਾਈ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਕਦਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤ੍ਰ ਬਾਰਾਕ ਨੂੰ ਸੱਦ ਘੱਲਿਆ ਅਤੇ ਉਸ ਨੂੰ ਆਖਿਆ, ਭਲਾ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਭਈ ਜਾਹ ਅਤੇ ਤਬੋਰ ਦੇ ਪਹਾੜ ਵੱਲ ਲੋਕਾਂ ਨੂੰ ਪਰੇਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?