Judges 4:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਬੇਸ਼ਕ ਮੈਂ ਤੇਰੇ ਨਾਲ ਚੱਲਾਂਗੀ” ਦਬੋਰਾਹ ਨੇ ਜਵਾਬ ਦਿੱਤਾ। “ਪਰ ਆਪਣੇ ਵਤੀਰੇ ਕਾਰਣ ਜਦੋਂ ਸੀਸਰਾ ਹਾਰ ਗਿਆ ਤਾਂ ਤੇਰਾ ਆਦਰ ਨਹੀਂ ਹੋਵੇਗਾ। ਯਹੋਵਾਹ ਇੱਕ ਔਰਤ ਨੂੰ ਸੀਸਰਾ ਨੂੰ ਹਰਾਉਣ ਦੀ ਇਜਾਜ਼ਤ ਦੇਵੇਗਾ।” ਇਸ ਲਈ ਦਬੋਰਾਹ ਬਾਰਾਕ ਦੇ ਨਾਲ ਕੇਦਸ਼ ਸ਼ਹਿਰ ਵੱਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੋਲੀ, ਜ਼ਰੂਰ ਮੈਂ ਤੇਰੇ ਨਾਲ ਤੁਰਾਂਗੀ ਪਰ ਇਸ ਪੈਂਡੇ ਵਿੱਚ ਜੋ ਤੂੰ ਕਰਦਾ ਹੈਂ ਤੇਰਾ ਆਦਰ ਭਾਊ ਕੁਝ ਨਾ ਹੋਵੇਗਾ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਤੀਵੀਂ ਦੇ ਹੱਥ ਵੇਚ ਦੇਵੇਗਾ। ਸੋ ਦਬੋਰਾਹ ਉੱਠੀ ਅਰ ਬਾਰਾਕ ਦੇ ਨਾਲ ਕੇਦਸ਼ ਨੂੰ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ।