Judges 5:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿੱਸਾਕਾਰ ਦੇ ਆਗੂ ਦਬੋਰਾਹ ਦੇ ਨਾਲ ਸਨ। ਯਿੱਸਾਕਾਰ ਦਾ ਪਰਿਵਾਰ ਬਾਰਾਕ ਨਾਲ ਵਫ਼ਾਦਾਰ ਸੀ। ਉਹ ਉਸ ਦੀ ਕਮਾਨ ਥੱਲੇ ਵਾਦੀ ਅੰਦਰ ਭੇਜੇ ਗਏ ਸਨ। “ਰਊਬੇਨ ਨੇ ਫ਼ੌਜੀ ਸਮੂਹਾਂ ਦਰਮਿਆਨ, ਮਹਾਨ ਹਸਤੀਆਂ ਵਾਦ-ਵਿਵਾਦ ਕਰ ਰਹੀਆਂ ਸਨ ਕਿ ਕੀ ਕਰੀਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿੱਸਾਕਾਰ ਦੇ ਸਰਦਾਰ ਦਬੋਰਾਹ ਦੇ ਨਾਲ ਸਨ, ਯਿੱਸਾਕਾਰ ਤੇ ਬਾਰਾਕ ਵੀ। ਉਹ ਖੱਡ ਵਿੱਚ ਪੈਦਲ ਘੱਲਿਆ ਗਿਆ । ਰਊਬੇਨ ਦੇ ਜਥਿਆਂ ਵਿੱਚ ਵੱਡੀਆਂ ਵੱਡੀਆਂ ਚਿਤਮਣੀਆਂ ਹੋਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿੱਸਾਕਾਰ ਦੇ ਹਾਕਮ ਦਬੋਰਾਹ ਦੇ ਨਾਲ ਸਨ, ਹਾਂ, ਯਿੱਸਾਕਾਰ ਬਾਰਾਕ ਦੇ ਨਾਲ ਸੀ। ਉਹ ਤਰਾਈ ਵਿੱਚ ਉਸ ਦੇ ਪਿੱਛੇ ਪੈਦਲ ਗਿਆ। ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।