Judges 5:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
‘ਮੈਨੂੰ ਯਕੀਨ ਹੈ ਕਿ ਉਹ ਜੰਗ ਜਿੱਤ ਗਏ ਹਨ ਅਤੇ ਹਰਾਏ ਹੋਏ ਲੋਕਾਂ ਤੋਂ ਉਨ੍ਹਾਂ ਦੀਆਂ ਚੀਜ਼ਾਂ ਖੋਹ ਰਹੇ ਹਨ। ਉਹ ਆਪਸ ਵਿੱਚ ਲੁੱਟ ਦਾ ਮਾਲ ਵੰਡ ਰਹੇ ਹਨ। ਹਰ ਸਿਪਾਹੀ ਇੱਕ ਜਾਂ ਦੋ ਕੁੜੀਆਂ ਲਿਜਾ ਰਿਹਾ ਹੈ। ਸੀਸਰਾ ਨੂੰ ਰੰਗਦਾਰ ਕੱਪੜੇ ਲੱਭ ਗਏ ਹੋਣਗੇ। ਹਾਂ, ਸੀਸਰਾ ਨੂੰ ਰੰਗਦਾਰ ਜੇਤੂ ਦੀ ਗਰਦਨ ਲਈ ਕੱਢਾਈ ਕੀਤੇ ਹੋਏ ਇੱਕ ਜਾਂ ਦੋ ਰੰਗਦਾਰ ਸਕਾਫ਼ ਲੱਭ ਗਏ- ਜਾਂ ਸ਼ਾਇਦ ਦੋ-ਵਿਜੇਈ ਸੀਸਰਾ ਦੇ ਪਹਿਨਣ ਵਾਸਤੇ।’
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਓਹ ਨਹੀਂ ਲੁੱਟ ਪਾ ਪਾ ਕੇ ਉਹ ਨੂੰ ਵੰਡਦੇ ਹਨ, ਇੱਕ ਇੱਕ ਵੀਰ ਨੂੰ ਇੱਕ ਦੋ ਕੁੜੀਆਂ, ਅਤੇ ਸੀਸਰਾਂ ਨੂੰ ਰੰਗ ਬਰੰਗੇ ਬਸਤਰ ਦੀ ਲੁੱਟ? ਰੰਗ ਬਰੰਗੇ ਕੱਢਿਆਂ ਹੋਇਆਂ ਬਸਤਰਾਂ ਦੀ ਲੁੱਟ? ਲੁੱਟੇ ਹੋਇਆਂ ਦੀਆਂ ਧੌਣਾਂ ਦਾ ਦੋ ਪਾਸਾ ਕੰਢਿਆ ਹੋਇਆ ਰੰਗ ਬਿਰੰਗਾ ਬਸਤਰ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਉਹ ਲੁੱਟ ਪਾ ਕੇ ਉਸ ਨੂੰ ਨਹੀਂ ਵੰਡਦੇ? ਇੱਕ-ਇੱਕ ਪੁਰਖ ਨੂੰ ਇੱਕ ਜਾਂ ਦੋ ਕੁੜੀਆਂ, ਸੀਸਰਾ ਨੂੰ ਰੰਗ-ਬਿਰੰਗੇ ਬਸਤਰਾਂ ਦੀ ਲੁੱਟ? ਸਗੋਂ ਰੰਗ-ਬਿਰੰਗੇ ਫੁਲਕਾਰੀ ਕੱਢੇ ਹੋਏ ਬਸਤਰਾਂ ਦੀ ਲੁੱਟ? ਲੁੱਟੇ ਹੋਇਆਂ ਦੇ ਗਲੇ ਵਿੱਚੋਂ, ਦੋਵੇਂ ਪਾਸੇ ਕੱਢੇ ਹੋਏ ਰੰਗ-ਬਿਰੰਗੇ ਬਸਤਰਾਂ ਦੀ ਲੁੱਟ?