Judges 6:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਗਿਦਾਊਨ ਨਾਮ ਦੇ ਇੱਕ ਬੰਦੇ ਕੋਲ ਯਹੋਵਾਹ ਦਾ ਦੂਤ ਆਇਆ। ਯਹੋਵਾਹ ਦਾ ਦੂਤ ਆਕੇ ਆਫ਼ਰਾਹ ਵਿੱਚ ਬੋਹੜ ਦੇ ਰੁੱਖ ਹੇਠਾਂ ਬੈਠ ਗਿਆ। ਇਹ ਰੁੱਖ ਅਬੀਅਜਰੀ ਘਰਾਣੇ ਤੋਂ ਯੋਆਸ਼ ਨਾਮ ਦੇ ਇੱਕ ਆਦਮੀ ਦਾ ਸੀ। ਯੋਆਸ਼ ਗਿਦਾਊਨ ਦਾ ਪਿਤਾ ਸੀ। ਗਿਦਾਊਨ ਮਿਦਯਾਨੀਆਂ ਤੋਂ ਲਕੋਣ ਲਈ ਵਾਈਨ ਪ੍ਰੈਸ ਵਿੱਚ ਕਣਕ ਪੀਹ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਬਿਰਛ ਹੇਠ ਬੈਠਾ ਜਿਹੜਾ ਯੋਆਸ਼ ਅਬੀ-ਅਜਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤ੍ਰ ਗਿਦਾਊਨ ਇੱਕ ਚਬੱਚੇ ਵਿੱਚ ਕਣਕ ਨੂੰ ਛੱਟ ਰਿਹਾ ਸੀ ਇਸ ਕਰਕੇ ਜੋ ਮਿਦਯਾਨੀਆਂ ਦੇ ਹੱਥੋਂ ਲੁਕਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀਅਜ਼ਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੌਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ।