Judges 6:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਗਿਦਾਊਨ ਨੇ ਆਖਿਆ, “ਸ਼੍ਰੀ ਮਾਨ ਜੀ, ਮੈਂ ਸੌਂਹ ਖਾਂਦਾ ਹਾਂ ਕਿ ਜੇ ਯਹੋਵਾਹ ਸਾਡੇ ਨਾਲ ਹੈ, ਤਾਂ ਅਸੀਂ ਇੰਨੀਆਂ ਮੁਸੀਬਤਾਂ ਵਿੱਚ ਕਿਉਂ ਪਏ ਹੋਏ ਹਾਂ? ਅਸੀਂ ਸੁਣਿਆ ਕਿ ਉਸ ਨੇ ਸਾਡੇ ਪੁਰਖਿਆਂ ਵਾਸਤੇ ਅਦਭੁਤ ਕਰਿਸ਼ਮੇ ਕੀਤੇ ਸਨ। ਸਾਡੇ ਪੁਰਖਿਆਂ ਨੇ ਸਾਨੂੰ ਦੱਸਿਆ ਕਿ ਯਹੋਵਾਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ ਸੀ। ਪਰ ਯਹੋਵਾਹ ਸਾਨੂੰ ਛੱਡ ਗਿਆ। ਉਸ ਨੇ ਮਿਦਯਾਨੀਆਂ ਨੂੰ ਸਾਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਗਿਦਾਊਨ ਨੇ ਉਸ ਨੂੰ ਆਖਿਆ, ਹੈ ਪ੍ਰਭੁ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਾਹਨੂੰ ਪੈਂਦੀ? ਅਤੇ ਓਹ ਸਾਰੇ ਅਚਰਜ ਕੰਮ ਕਿੱਥੇ ਹਨ ਜਿਹੜੇ ਸਾਡੇ ਪਿਉ ਦਾਦੇ ਸਾਨੂੰ ਬਾਤਾਂ ਪਾ ਕੇ ਇਉਂ ਸੁਣਾਉਂਦੇ ਸਨ ਜੋ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ? ਅਤੇ ਉਹ ਸਾਰੇ ਅਚਰਜ਼ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ।”