Judges 6:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਗਿਦਾਊਨ ਨੇ ਆਪਣੇ ਦਸ ਸੇਵਕ ਲਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਕਿਹਾ ਸੀ। ਪਰ ਉਹ ਆਪਣੇ ਪਿਉ ਦੇ ਘਰ ਦੇ ਅਤੇ ਨਗਰ ਦੇ ਲੋਕਾਂ ਤੋਂ ਡਰਦਾ ਸੀ, ਇਸ ਲਈ ਉਸ ਨੇ ਅਜਿਹਾ ਦਿਨ ਵੇਲੇ ਨਹੀਂ ਸਗੋਂ ਰਾਤ ਵੇਲੇ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗਿਦਾਊਨ ਨੇ ਆਪਣੇ ਟਹਿਲੂਆਂ ਵਿੱਚੋਂ ਦੱਸ ਜਣੇ ਲਏ ਅਤੇ ਜਿਹਾ ਯਹੋਵਾਹ ਨੇ ਉਹ ਨੂੰ ਆਖਿਆ ਸੀ ਤਿਹਾ ਹੀ ਕੀਤਾ ਅਤੇ ਇਸ ਕਰਕੇ ਜੋ ਉਹ ਇਹ ਕੰਮ ਦਿਨੇ ਕਰਨ ਵਿੱਚ ਆਪਣੇ ਪਿਉ ਦੇ ਘਰਾਣੇ ਅਰ ਸ਼ਹਿਰ ਦੇ ਵਾਸੀਆਂ ਤੋਂ ਡਰਦਾ ਸੀ ਸੋ ਰਾਤੀਂ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਿਦਾਊਨ ਨੇ ਆਪਣੇ ਸੇਵਕਾਂ ਵਿੱਚੋਂ ਦਸ ਲੋਕ ਲਏ ਅਤੇ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਕਿਹਾ ਸੀ, ਉਸੇ ਤਰ੍ਹਾਂ ਹੀ ਕੀਤਾ, ਪਰ ਕਿਉਂ ਜੋ ਉਹ ਆਪਣੇ ਪਿਤਾ ਦੇ ਘਰਾਣੇ ਅਤੇ ਸ਼ਹਿਰ ਦੇ ਵਾਸੀਆਂ ਤੋਂ ਡਰਦਾ ਸੀ, ਇਸ ਲਈ ਉਸਨੇ ਇਹ ਕੰਮ ਦਿਨੇ ਨਾ ਕਰਕੇ ਰਾਤ ਨੂੰ ਕੀਤਾ।