Judges 6:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਦੇ ਲੋਕ ਅਗਲੀ ਸਵੇਰ ਜਾਗੇ। ਅਤੇ ਉਨ੍ਹਾਂ ਨੇ ਦੇਖਿਆ ਕਿ ਬਆਲ ਦੀ ਜਗਵੇਦੀ ਤਬਾਹ ਹੋਈ ਪਈ ਹੈ! ਉਨ੍ਹਾਂ ਨੇ ਇਹ ਵੀ ਦੇਖਿਆ ਕਿ ਅਸ਼ੇਰਾਹ ਦਾ ਥੰਮ ਵੀ ਚੀਰਿਆ ਪਿਆ ਹੈ। ਅਸ਼ੇਰਾਹ ਦਾ ਥੰਮ ਜਗਵੇਦੀ ਦੇ ਨਾਲ ਲੱਗਦਾ ਸੀ। ਉਨ੍ਹਾਂ ਬੰਦਿਆਂ ਨੇ ਉਹ ਜਗਵੇਦੀ ਵੀ ਦੇਖੀ ਜਿਹੜੀ ਗਿਦਾਊਨ ਨੇ ਉਸਾਰੀ ਸੀ ਅਤੇ ਉਨ੍ਹਾਂ ਨੇ ਉਸ ਜਗਵੇਦੀ ਉੱਤੇ ਬਲੀ ਚੜ੍ਹਾਇਆ ਗਿਆ ਵਹਿੜਕਾ ਵੀ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸ਼ਹਿਰ ਦੇ ਲੋਕ ਤੜਕੇ ਉੱਠੇ ਤਾਂ ਵੇਖੋ, ਬਆਲ ਦੀ ਜਗਵੇਦੀ ਢੱਠੀ ਪਈ ਸੀ ਅਥੇ ਉਸ ਦੇ ਕੋਲ ਦਾ ਟੁੰਡ ਵੱਢਿਆ ਪਿਆ ਸੀ ਅਤੇ ਉਸ ਜਗਵੇਦੀ ਉੱਤੇ ਜੋ ਬਣਾਈ ਗਈ ਸੀ ਦੂਜਾ ਬਲਦ ਚੜ੍ਹਾਇਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸ਼ਹਿਰ ਦੇ ਲੋਕ ਸਵੇਰੇ ਉੱਠੇ ਤਾਂ ਵੇਖਿਆ ਕਿ ਬਆਲ ਦੀ ਜਗਵੇਦੀ ਡਿੱਗੀ ਪਈ ਸੀ ਅਤੇ ਉਸ ਦੇ ਕੋਲ ਦੀ ਅਸ਼ੇਰਾਹ ਵੱਢੀ ਹੋਈ ਸੀ, ਅਤੇ ਦੂਜਾ ਬਲ਼ਦ ਉਸ ਜਗਵੇਦੀ ਉੱਤੇ ਜੋ ਬਣਾਈ ਗਈ ਸੀ, ਚੜ੍ਹਾਇਆ ਹੋਇਆ ਸੀ।