Judges 6:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸ਼ਹਿਰ ਦੇ ਲੋਕ ਯੋਆਸ਼ ਦੇ ਕੋਲ ਆਏ। ਉਨ੍ਹਾਂ ਨੇ ਯੋਆਸ਼ ਨੂੰ ਆਖਿਆ, “ਆਪਣੇ ਪੁੱਤਰ ਨੂੰ ਬਾਹਰ ਕੱਢੋ ਉਸ ਨੇ ਬਆਲ ਦੀ ਜਗਵੇਦੀ ਤੋੜ ਦਿੱਤੀ ਹੈ। ਅਤੇ ਉਸ ਨੇ ਅਸ਼ੇਰਾਹ ਦਾ ਥੰਮ, ਜਿਹੜਾ ਜਗਵੇਦੀ ਦੇ ਕੋਲ ਸੀ, ਕੱਟ ਦਿੱਤਾ ਹੈ। ਇਸ ਲਈ ਤੇਰੇ ਪੁੱਤਰ ਨੂੰ ਮਰਨਾ ਪਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸ਼ਹਿਰ ਦਿਆਂ ਲੋਕਾਂ ਨੇ ਯੋਆਸ਼ ਨੂੰ ਆਖਿਆ, ਆਪਣੇ ਪੁੱਤ੍ਰ ਨੂੰ ਕੱਢ ਲਿਆ ਤਾਂ ਜੋ ਮਾਰਿਆ ਜਾਏ ਕਿਉਂ ਜੋ ਉਹ ਨੇ ਬਆਲ ਦੀ ਜਗਵੇਦੀ ਢਾਹੀ ਅਤੇ ਉਸ ਦੇ ਕੋਲ ਦੇ ਟੁੰਡ ਨੂੰ ਵੱਢ ਸੁੱਟਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸ਼ਹਿਰ ਦੇ ਲੋਕਾਂ ਨੇ ਯੋਆਸ਼ ਨੂੰ ਕਿਹਾ, “ਆਪਣੇ ਪੁੱਤਰ ਨੂੰ ਬਾਹਰ ਲੈ ਆ ਤਾਂ ਜੋ ਉਹ ਮਾਰਿਆ ਜਾਵੇ, ਕਿਉਂ ਜੋ ਉਸ ਨੇ ਬਆਲ ਦੇ ਜਗਵੇਦੀ ਨੂੰ ਢਾਹ ਦਿੱਤਾ, ਅਤੇ ਉਸ ਦੇ ਕੋਲ ਅਸ਼ੇਰਾਹ ਨੂੰ ਵੱਢ ਸੁੱਟਿਆ ਹੈ।”