Judges 6:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯੋਆਸ਼ ਨੇ ਆਪਣੇ ਆਲੇ-ਦੁਆਲੇ ਜੁੜੀ ਲੋਕਾਂ ਦੀ ਭੀੜ ਨਾਲ ਗੱਲ ਕੀਤੀ। ਉਸ ਨੇ ਆਖਿਆ, “ਕੀ ਤੁਸੀਂ ਬਆਲ ਦਾ ਪੱਖ ਪੂਰਨ ਜਾ ਰਹੇ ਹੋ? ਕੀ ਤੁਸੀਂ ਬਆਲ ਨੂੰ ਬਚਾਉਣ ਜਾ ਰਹੇ ਹੋ? ਜੇ ਕੋਈ ਬਆਲ ਦਾ ਪੱਖ ਲੈਂਦਾ ਹੈ ਤਾਂ ਉਸ ਨੂੰ ਸਵੇਰ ਹੋਣ ਤੱਕ ਮਾਰ ਦਿੱਤਾ ਜਾਵੇ। ਜੇ ਬਆਲ ਸੱਚਮੁੱਚ ਦੇਵਤਾ ਹੈ ਤਾਂ ਫ਼ੇਰ ਜਦੋਂ ਕੋਈ ਉਸ ਦੀ ਜਗਵੇਦੀ ਨੂੰ ਢਾਹੁੰਦਾ ਹੈ ਤਾਂ ਉਸ ਨੂੰ ਆਪਣੀ ਰੱਖਿਆ ਖੁਦ ਕਰਨ ਦਿਉ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੋਆਸ਼ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਜੋ ਉਸ ਦੇ ਸਾਹਮਣੇ ਖਲੋਤੇ ਸਨ ਆਖਿਆ, ਭਲਾ, ਤੁਸੀਂ ਬਆਲ ਦੇ ਲਈ ਝਗੜਾ ਚੁੱਕਦੇ ਹੋ ਅਤੇ ਤੁਸੀਂ ਉਹ ਨੂੰ ਬਚਾਉਣਾ ਚਾਹੁੰਦੇ ਹੋ? ਜਿਹੜਾ ਉਹ ਦੇ ਲਈ ਝਗੜਾ ਚੁੱਕੇ ਸੋ ਅੱਜ ਭਲਕ ਵੱਢਿਆ ਜਾਵੇ। ਜੇ ਉਹ ਦਿਓਤਾ ਹੈ ਤਾਂ ਆਪਣੇ ਲਈ ਆਪ ਹੀ ਝਗੜਾ ਚੁੱਕੇ, ਇਸ ਕਰਕੇ ਜੋ ਉਹ ਦੀ ਜਗਵੇਦੀ ਕਿਸੇ ਨੇ ਢਾਹ ਸੁੱਟੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯੋਆਸ਼ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਜੋ ਉਸ ਦੇ ਸਾਹਮਣੇ ਖੜ੍ਹੇ ਸਨ ਕਿਹਾ, “ਕੀ ਤੁਸੀਂ ਬਆਲ ਦੇ ਲਈ ਝਗੜਾ ਕਰਦੇ ਹੋ? ਕੀ ਤੁਸੀਂ ਉਸ ਨੂੰ ਬਚਾਉਣਾ ਚਾਹੁੰਦੇ ਹੋ? ਜੋ ਕੋਈ ਵੀ ਉਸ ਦੇ ਲਈ ਝਗੜਾ ਕਰੇ ਉਹ ਮਾਰਿਆ ਜਾਵੇ। ਸਵੇਰ ਤੱਕ ਠਹਿਰੋ, ਜੇ ਉਹ ਦੇਵਤਾ ਹੈ ਤਾਂ ਜਿਸ ਨੇ ਉਸ ਦੀ ਜਗਵੇਦੀ ਢਾਹ ਸੁੱਟੀ ਹੈ, ਉਸ ਦੇ ਨਾਲ ਉਹ ਆਪ ਹੀ ਝਗੜਾ ਕਰੇ।”