Judges 6:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, “ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਸਿਰਫ਼ ਇੱਕ ਗੱਲ ਹੋਰ ਪੁੱਛਣ ਦਿਉ। ਮੈਨੂੰ ਬਸ ਇੱਕ ਵਾਰੀ ਹੋਰ ਭੇਡ ਦੀ ਖੱਲ ਨਾਲ ਤੁਹਾਡੀ ਪਰੱਖ ਕਰਨ ਦਿਉ। ਇਸ ਵਾਰੀ ਇਹ ਖੱਲ ਸੁੱਕੀ ਰਹੇ ਜਦ ਕਿ ਇਸਦੇ ਆਲੇ-ਦੁਆਲੇ ਦੀ ਥਾਂ ਤ੍ਰੇਲ ਨਾਲ ਭਿੱਜੀ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਗਿਦਊਨ ਨੇ ਪਰਮੇਸ਼ੁਰ ਨੂੰ ਆਖਿਆ, ਮੇਰੇ ਉੱਤੇ ਤੇਰਾ ਕ੍ਰੋਧ ਨਾ ਜਾਗੇ ਕਿਉਂ ਜੋ ਮੈਂ ਇੱਕੋ ਈ ਵਾਰ ਹੋਰ ਆਖਨਾ, ਮੈਂ ਤੇਰੇ ਅੱਗੇ ਅਰਦਾਸ ਕਰਨਾ ਜੋ ਇੱਕ ਹੁਣ ਦੀ ਵਾਰੀ ਹੋਰ ਇਸ ਉੱਨ ਦੇ ਫੰਬੇ ਨਾਲ ਤੇਰਾ ਪਰਤਾਵਾ ਲਵਾਂ, ਸੋ ਹੁਣ ਨਿਰਾ ਉੱਨ ਦਾ ਫੰਬਾ ਸੁੱਕਾ ਰਹੇ ਅਤੇ ਦੁਆਲੇ ਦੀ ਸਾਰੀ ਧਰਤੀ ਉੱਤੇ ਤ੍ਰੇਲ ਪਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇਕਰ ਮੈਂ ਇੱਕ ਵਾਰੀ ਹੋਰ ਆਖਾਂ ਤਾਂ ਤੇਰਾ ਕ੍ਰੋਧ ਮੇਰੇ ਉੱਤੇ ਨਾ ਭੜਕੇ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇੱਕ ਵਾਰੀ ਹੋਰ ਇਸ ਉੱਨ ਦੇ ਫੰਬੇ ਨਾਲ ਤੇਰੀ ਪ੍ਰੀਖਿਆ ਲਵਾਂ, ਇਸ ਵਾਰੀ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਹੇ ਅਤੇ ਆਲੇ-ਦੁਆਲੇ ਦੀ ਸਾਰੀ ਧਰਤੀ ਉੱਤੇ ਤ੍ਰੇਲ ਪਵੇ।”