Judges 7:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਨੇ ਲੋਕਾਂ ਨੂੰ ਸੁਪਨੇ ਬਾਰੇ ਅਤੇ ਉਸ ਦੇ ਅਰਥ ਬਾਰੇ ਗੱਲਾਂ ਕਰਦਿਆਂ ਸੁਣਿਆ, ਗਿਦਾਊਨ ਨੇ ਪਰਮੇਸ਼ੁਰ ਅੱਗੇ ਝੁਕ ਕੇ ਸਿਜਦਾ ਕੀਤਾ। ਫ਼ੇਰ ਗਿਦਾਊਨ ਇਸਰਾਏਲ ਦੇ ਲੋਕਾਂ ਦੇ ਡੇਰੇ ਵਾਪਸ ਚੱਲਾ ਗਿਆ। ਗਿਦਾਊਨ ਨੇ ਲੋਕਾਂ ਨੂੰ ਆਵਾਜ਼ ਦਿੱਤੀ, “ਉੱਠੋ, ਯਹੋਵਾਹ ਮਿਦਯਾਨ ਦੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਜਿਹਾ ਹੋਇਆ ਭਈ ਜਿਸ ਵੇਲੇ ਗਿਦਾਊਨ ਨੇ ਇਹ ਸੁਫ਼ਨਾ ਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਰ ਇਸਰਾਏਲੀ ਫੌਜ ਨੂੰ ਮੁੜ ਆਇਆ ਅਰ ਬੋਲਿਆ, ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਜਦ ਗਿਦਾਊਨ ਨੇ ਇਹ ਸੁਫ਼ਨਾ ਅਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਤੇ ਇਸਰਾਏਲੀ ਛਾਉਣੀ ਨੂੰ ਮੁੜ ਆਇਆ ਅਤੇ ਕਿਹਾ, “ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ ਹੈ!”