Judges 7:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਗਿਦਾਊਨ ਅਤੇ ਉਸ ਦੇ ਨਾਲ ਦੇ 100 ਆਦਮੀ ਦੁਸ਼ਮਣ ਦੀ ਛਾਉਣੀ ਦੇ ਕੰਢੇ ਤੀਕ ਗਏ। ਉਹ ਉੱਥੇ ਉਦੋਂ ਆਏ ਜਦੋਂ ਦੁਸ਼ਮਣ ਨੇ ਹਾਲੇ ਪਹਿਰਾ ਬਦਲਿਆ ਹੀ ਸੀ। ਇਹ ਅੱਧੀ ਰਾਤ ਦਾ ਪਹਿਰ ਸੀ। ਗਿਦਾਊਨ ਅਤੇ ਉਸ ਦੇ ਬੰਦਿਆਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ ਅਤੇ ਆਪਣੇ ਜੱਗ ਭੰਨ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਗਿਦਾਊਨ ਅਤੇ ਓਹ ਸੌ ਮਨੁੱਖ ਜੋ ਉਹ ਦੇ ਨਾਲ ਸਨ ਦੂਜੇ ਪਹਿਰੇ ਜੇ ਵੇਲੇ ਪੜਾਉ ਦੇ ਕੰਢੇ ਉੱਤੇ ਆਏ। ਉਸ ਵੇਲੇ ਪਹਿਰੇ ਅਜੇ ਹੁਣੇ ਬਦਲੇ ਸਨ, ਤਾਂ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਉਨ੍ਹਾਂ ਘੜਿਆਂ ਨੂੰ ਜੋ ਉਨ੍ਹਾਂ ਦੇ ਹੱਥ ਵਿੱਚ ਸਨ ਭੰਨ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਗਿਦਾਊਨ ਅਤੇ ਉਹ ਸੌ ਮਨੁੱਖ ਜੋ ਉਸ ਦੇ ਨਾਲ ਸਨ, ਦੂਜੇ ਪਹਿਰ ਦੇ ਵੇਲੇ ਛਾਉਣੀ ਦੇ ਬੰਨ੍ਹੇ ਉੱਤੇ ਆਏ। ਉਸ ਸਮੇਂ ਪਹਿਰੇਦਾਰ ਹੁਣੇ ਬਦਲੇ ਹੀ ਸਨ, ਤਾਂ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਉਨ੍ਹਾਂ ਘੜਿਆਂ ਨੂੰ ਜੋ ਉਨ੍ਹਾਂ ਦੇ ਹੱਥ ਵਿੱਚ ਸਨ ਤੋੜ ਸੁੱਟਿਆ।