Judges 7:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਮੈਂ ਮਿਦਯਾਨ ਲੋਕਾਂ ਨੂੰ ਹਰਾਉਣ ਵਿੱਚ ਤੁਹਾਡੇ ਆਦਮੀਆਂ ਦੀ ਮਦਦ ਕਰਨ ਜਾ ਰਿਹਾ ਹਾਂ। ਪਰ ਇਸ ਕੰਮ ਲਈ ਤੁਹਾਡੇ ਕੋਲ ਬਹੁਤ ਜ਼ਿਆਦਾ ਆਦਮੀ ਹਨ। ਮੈਂ ਨਹੀਂ ਚਾਹੁੰਦਾ ਕਿ ਇਸਰਾਏਲ ਦੇ ਲੋਕ ਮੈਨੂੰ ਭੁੱਲ ਜਾਣ ਅਤੇ ਇਸ ਗੱਲ ਦੀ ਫ਼ੜ੍ਹ ਮਾਰਨ ਕਿ ਉਨ੍ਹਾਂ ਨੇ ਆਪਣੇ-ਆਪ ਨੂੰ ਖੁਦ ਬਚਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਗਿਦਾਊਨ ਨੂੰ ਆਖਿਆ, ਮਿਦਯਾਨੀਆਂ ਨੂੰ ਤੇਰੇ ਵੱਸ ਵਿੱਚ ਕਰਨ ਲਈ ਲੋਕ ਤੇਰੇ ਨਾਲ ਬਹੁਤ ਵੱਧ ਹਨ। ਅਜਿਹਾ ਨਾ ਹੋਵੇ ਜੋ ਇਸਰਾਏਲ ਮੇਰੇ ਸਾਹਮਣੇ ਆਕੜ ਕੇ ਆਖੇ ਭਈ ਮੇਰੇ ਹੀ ਹੱਥ ਨੇ ਮੈਨੂੰ ਬਚਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਮਿਦਯਾਨੀਆਂ ਨੂੰ ਤੇਰੇ ਵੱਸ ਵਿੱਚ ਕਰਨ ਲਈ, ਤੇਰੇ ਨਾਲ ਲੋਕ ਬਹੁਤ ਜ਼ਿਆਦਾ ਹਨ। ਅਜਿਹਾ ਨਾ ਹੋਵੇ ਕਿ ਇਸਰਾਏਲ ਮੇਰੇ ਸਾਹਮਣੇ ਆਕੜ ਕੇ ਕਹੇ ਕਿ ‘ਮੇਰੇ ਹੀ ਹੱਥ ਨੇ ਮੈਨੂੰ ਬਚਾਇਆ ਹੈ।’