Judges 7:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਦਾਊਨ ਨੇ ਇਫ਼ਰਾਈਮ ਦੇ ਸਮੁੱਚੇ ਪਹਾੜੀ ਪ੍ਰਦੇਸ਼ ਵਿੱਚ ਇਹ ਕਹਿੰਦਿਆਂ ਹੋਇਆਂ ਸੰਦੇਸ਼ਵਾਹਕ ਭੇਜ ਦਿੱਤੇ। “ਹੇਠਾਂ ਆਕੇ ਮਿਦਯਾਨੀਆਂ ਉੱਤੇ ਹਮਲਾ ਕਰ ਦਿਉ। ਬੈਤ ਬਾਰਾਹ ਦਰਿਆ ਤੋਂ ਯਰਦਨ ਦਰਿਆ ਤੱਕ ਪਾਣੀ ਦੇ ਸੋਤਿਆਂ ਉੱਤੇ ਕਬਜ਼ਾ ਕਰ ਲਵੋ। ਮਿਦਯਾਨੀਆਂ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਅਜਿਹਾ ਕਰ ਲਵੋ।” ਇਸ ਲਈ ਉਨ੍ਹਾਂ ਨੇ ਇਫ਼ਰਾਈਮ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਨੂੰ ਬੁਲਾਇਆ। ਅਤੇ ਯਰਦਨ ਦਰਿਆ ਅਤੇ ਬੈਤ ਬਾਰਾਹ ਦਰਿਆ ਤੀਕ ਪਾਣੀ ਦੇ ਸਾਰੇ ਸਤ੍ਰੋਤਾਂ ਉੱਤੇ ਕਬਜ਼ਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗਿਦਾਊਨ ਨੇ ਇਫ਼ਰਾਈਮ ਦੇ ਸਾਰੇ ਪਹਾੜ ਵਿੱਚ ਹਲਕਾਰੇ ਘੱਲੇ ਅਤੇ ਆਖਿਆ, ਮਿਦਯਾਨੀਆਂ ਦਾ ਸਾਹਮਣਾ ਕਰਨ ਨੂੰ ਲਹਿ ਆਓ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਪਾਣੀਆਂ ਨੂੰ ਬੈਤ ਬਾਰਾਹ ਤੋੜੀ ਅਤੇ ਯਰਦਨ ਨੂੰ ਮੱਲ ਲਓ। ਤਦ ਸਾਰੇ ਇਫ਼ਰਾਈਮੀਆਂ ਨੇ ਇਕੱਠੇ ਹੋ ਕੇ ਪਾਣੀਆਂ ਨੂੰ ਬੈਤ ਬਾਰਾਹ ਅਤੇ ਯਰਦਨ ਤੋਂੜ੍ਹੀ ਮੱਲ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਗਿਦਾਊਨ ਨੇ ਇਫ਼ਰਾਈਮ ਦੇ ਸਾਰੇ ਪਹਾੜੀ ਇਲਾਕੇ ਵਿੱਚ ਸੰਦੇਸ਼-ਵਾਹਕ ਭੇਜੇ ਅਤੇ ਕਿਹਾ, “ਮਿਦਯਾਨੀਆਂ ਦਾ ਸਾਹਮਣਾ ਕਰਨ ਨੂੰ ਆ ਜਾਓ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਯਰਦਨ ਨਦੀ ਦੇ ਘਾਟਾਂ ਨੂੰ ਬੈਤ ਬਾਰਾਹ ਤੱਕ ਆਪਣੇ ਕਬਜ਼ੇ ਵਿੱਚ ਕਰ ਲਓ।” ਤਦ ਸਾਰੇ ਇਫ਼ਰਾਈਮੀਆਂ ਨੇ ਇਕੱਠੇ ਹੋ ਕੇ ਯਰਦਨ ਨਦੀ ਨੂੰ ਬੈਤ ਬਾਰਾਹ ਤੱਕ ਆਪਣੇ ਕਬਜ਼ੇ ਵਿੱਚ ਕਰ ਲਿਆ।