Judges 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਗਿਦਾਊਨ ਨੇ ਇਸਰਾਏਲ ਦੇ ਬਾਕੀ ਲੋਕਾਂ ਨੂੰ ਭੇਜ ਦਿੱਤਾ। ਗਿਦਾਊਨ ਨੇ ਆਪਣੇ ਨਾਲ 300 ਬੰਦਿਆਂ ਨੂੰ ਰੱਖਿਆ। ਇਨ੍ਹਾਂ ਬੰਦਿਆਂ ਨੇ ਘਰ ਚੱਲੇ ਜਾਣ ਵਾਲੇ ਬੰਦਿਆਂ ਦਾ ਰਾਸ਼ਨ ਅਤੇ ਉਨ੍ਹਾਂ ਦੀਆਂ ਤੁਰ੍ਹੀਆਂ ਰੱਖ ਲਈਆਂ। ਮਿਦਯਾਨ ਲੋਕ ਗਿਦਾਊਨ ਦੇ ਡੇਰੇ ਦੇ ਹੇਠਾਂ ਵਾਦੀ ਵਿੱਚ ਡੇਰਾ ਲਾਈ ਬੈਠੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਲੋਕਾਂ ਨੇ ਆਪਣੀ ਰਸਤ ਅਰ ਆਪਣੀਆਂ ਤੁਰ੍ਹੀਆਂ ਚੁੱਕ ਲਈਆਂ ਅਤੇ ਰਹਿੰਦੇ ਸੱਭੇ ਇਸਰਾਏਲ ਵਿੱਚੋਂ ਆਪੋ ਆਪਣੇ ਤੰਬੂ ਵੱਲ ਉਹ ਨੇ ਘੱਲੇ। ਪਰ ਉਨ੍ਹਾਂ ਤਿੰਨ ਸੌਆਂ ਨੂੰ ਉਹ ਨੇ ਆਪਣੇ ਕੋਲ ਰੱਖਿਆ ਅਤੇ ਮਿਦਯਾਨੀਆਂ ਦੀ ਛੌਣੀਂ ਉਸ ਦੇ ਹੇਠ ਦੂਣ ਵਿੱਚ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਲੋਕਾਂ ਨੇ ਆਪਣੀ ਭੋਜਨ ਸਮੱਗਰੀ ਲਈ ਅਤੇ ਆਪਣੀਆਂ ਤੁਰ੍ਹੀਆਂ ਚੁੱਕ ਲਈਆਂ ਅਤੇ ਗਿਦਾਊਨ ਨੇ ਇਸਰਾਏਲ ਦੇ ਬਾਕੀ ਸਾਰੇ ਪੁਰਖਾਂ ਨੂੰ ਆਪੋ ਆਪਣੇ ਤੰਬੂ ਵੱਲ ਭੇਜ ਦਿੱਤਾ, ਪਰ ਉਨ੍ਹਾਂ ਤਿੰਨ ਸੌ ਪੁਰਖਾਂ ਨੂੰ ਉਸ ਨੇ ਆਪਣੇ ਕੋਲ ਰੱਖਿਆ ਅਤੇ ਮਿਦਯਾਨੀਆਂ ਦੀ ਛਾਉਣੀ ਉਸ ਦੇ ਹੇਠ ਘਾਟੀ ਵਿੱਚ ਸੀ।