Judges 8:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਦਾਊਨ ਅਤੇ ਉਸ ਦੀ ਫ਼ੌਜ ਨੇ ਨੋਬਹ ਅਤੇ ਯਾਗਬਹਾਰ ਦੇ ਸ਼ਹਿਰਾਂ ਦੇ ਪੂਰਬ ਵੱਲ ਤੰਬੂਆਂ ਵਿੱਚ ਰਹਿਣ ਵਾਲਿਆਂ ਦੀ ਸੜਕ ਦੀ ਵਰਤੋਂ ਕੀਤੀ। ਗਿਦਾਊਨ ਕਰਕੋਰ ਸ਼ਹਿਰ ਵਿਖੇ ਆਕੇ ਦੁਸ਼ਮਣ ਉੱਤੇ ਹਮਲਾ ਕਰ ਦਿੱਤਾ ਜਦ ਕਿ ਉਹ ਹਮਲਾ ਹੋਣ ਦੀ ਤਾਕ ਵਿੱਚ ਹੀ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਗਿਦਾਊਨ ਉਨ੍ਹਾਂ ਦੇ ਰਾਹ ਥਾਣੀ ਗਿਆ ਜੋ ਨੋਬਹ ਅਤੇ ਯਾਗਬਹਾਹ ਦੇ ਚੜ੍ਹਦੇ ਰੁਖ ਤੰਬੂਆਂ ਦੇ ਵਿੱਚ ਰਹਿੰਦੇ ਸਨ ਅਤੇ ਉਸ ਦਲ ਨੂੰ ਮਾਰਿਆ ਕਿਉਂ ਜੋ ਉਹ ਦਲ ਨਚਿੰਤ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਿਦਾਊਨ ਨੇ ਨੋਬਹ ਅਤੇ ਯਾਗਬਹਾਹ ਦੇ ਪੂਰਬ ਵੱਲ, ਤੰਬੂਆਂ ਵਿੱਚ ਰਹਿਣ ਵਾਲਿਆਂ ਦੇ ਰਸਤੇ ਤੋਂ ਚੜ੍ਹਾਈ ਕਰ ਕੇ ਉਸ ਫੌਜ ਨੂੰ ਮਾਰਿਆ, ਕਿਉਂ ਜੋ ਉਹ ਫੌਜ ਬੇਫ਼ਿਕਰ ਪਈ ਸੀ।