Judges 8:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਗਿਦਾਊਨ ਯਥਰ ਵੱਲ ਮੁੜਿਆ। ਯਥਰ ਗਿਦਾਊਨ ਦਾ ਪਲੋਠਾ ਪੁੱਤਰ ਸੀ। ਗਿਦਾਊਨ ਨੇ ਉਸ ਨੂੰ ਆਖਿਆ, “ਇਨ੍ਹਾਂ ਰਾਜਿਆਂ ਨੂੰ ਕਤਲ ਕਰ ਦੇ।” ਪਰ ਯਥਰ ਹਾਲੇ ਬੱਚਾ ਹੀ ਸੀ ਅਤੇ ਡਰਦਾ ਸੀ। ਇਸ ਲਈ ਉਹ ਆਪਣੀ ਤਲਵਾਰ ਨਹੀਂ ਸੀ ਕੱਢਦਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਆਪਣੇ ਜੇਠੇ ਪੁੱਤ੍ਰ ਯਥਰ ਨੂੰ ਆਖਿਆ, ਉੱਠ, ਇੰਨ੍ਹਾਂ ਨੂੰ ਵੱਢ ਸੁੱਟ! ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਧੂਈ ਕਿਉਂ ਜੋ ਉਹ ਅਜੇ ਛੋਕਰਾ ਹੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਆਪਣੇ ਪਹਿਲੌਠੇ ਪੁੱਤਰ ਯਥਰ ਨੂੰ ਕਿਹਾ, “ਉੱਠ, ਇਨ੍ਹਾਂ ਨੂੰ ਵੱਢ ਸੁੱਟ!” ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਖਿੱਚੀ, ਕਿਉਂ ਜੋ ਉਹ ਅਜੇ ਮੁੰਡਾ ਹੀ ਸੀ।