Judges 8:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜ਼ਬਾਹ ਅਤੇ ਸਲਮੁੰਨਾ ਨੇ ਗਿਦਾਊਨ ਨੂੰ ਆਖਿਆ, “ਆ, ਸਾਨੂੰ ਖੁਦ ਮਾਰ ਦੇ। ਤੂੰ ਆਦਮੀ ਹੈ ਅਤੇ ਇਹ ਕੰਮ ਕਰਨ ਲਈ ਕਾਫ਼ੀ ਤਾਕਤ ਰੱਖਦਾ ਹੈ।” ਇਸ ਲਈ ਗਿਦਾਊਨ ਉੱਠਿਆ ਅਤੇ ਜ਼ਬਾਹ ਅਤੇ ਸਲਮੁੰਨਾ ਨੂੰ ਮਾਰ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਦੇ ਊਠਾਂ ਦੀਆਂ ਗਰਦਨਾਂ ਵਿੱਚੋਂ ਚੰਨ ਦੇ ਆਕਾਰ ਦੀਆਂ ਸਜਾਵਟਾਂ ਲਾਹ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜ਼ਬਾਹ ਅਰ ਸਲਮੁੰਨਾ ਨੇ ਆਖਿਆ, ਤੂੰ ਆਪ ਉੱਠ ਅਤੇ ਸਾਡੇ ਉੱਤੇ ਹੱਲਾ ਕਰ ਕੇ ਆਣ ਪਓ ਕਿਉਂ ਜੋ ਜਿਹਾ ਮਨੁੱਖ ਤਿਹਾ ਹੀ ਉਸ ਦਾ ਜ਼ੋਰ! ਸੋ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਓਹ ਹੈਂਕਲਾਂ ਜੋ ਉਨ੍ਹਾਂ ਦੇ ਊਠਾਂ ਦੇ ਗਲਾਂ ਵਿੱਚ ਸਨ ਸੋ ਉਨ੍ਹਾਂ ਨੇ ਲਾਹ ਲਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜ਼ਬਾਹ ਅਤੇ ਸਲਮੁੰਨਾ ਨੇ ਕਿਹਾ, “ਤੂੰ ਆਪ ਉੱਠ ਅਤੇ ਸਾਡੇ ਉੱਤੇ ਵਾਰ ਕਰ, ਕਿਉਂਕਿ ਜਿਹੋ ਜਿਹਾ ਮਨੁੱਖ ਉਸੇ ਤਰ੍ਹਾਂ ਹੀ ਉਸ ਦਾ ਜ਼ੋਰ ਹੋਵੇਗਾ!” ਤਾਂ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਉਹ ਜੰਜ਼ੀਰਾਂ ਜੋ ਉਨ੍ਹਾਂ ਦੇ ਊਠਾਂ ਦੇ ਗਲੇ ਵਿੱਚ ਸਨ, ਉਸ ਨੇ ਲਾਹ ਲਈਆਂ।