Judges 8:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਉਹ ਲੋਕ ਜਿਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੇ ਹਰਾਇਆ ਸੀ, ਇਸ਼ਮਾਏਲੀ ਸਨ। ਅਤੇ ਇਸ਼ਮਾਏਲੀ ਬੰਦੇ ਸੋਨੇ ਦੀ ਵਾਲੀ ਪਾਉਂਦੇ ਸਨ। ਇਸ ਲਈ ਗਿਦਾਊਨ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਮੇਰੇ ਲਈ ਬੱਸ ਇਹ ਇੱਕ ਗੱਲ ਕਰੋ। ਮੈਂ ਚਾਹੁੰਦਾ ਹਾਂ ਕਿ ਤੁਹਾਡੇ ਵਿੱਚੋਂ ਹਰੇਕ ਜਾਣਾ, ਆਪਣੀਆਂ ਜੰਗ ਵਿੱਚ ਹਾਸਿਲ ਕੀਤੀਆਂ ਹੋਈਆਂ ਚੀਜ਼ਾਂ ਵਿੱਚੋਂ ਇੱਕ-ਇੱਕ ਸੋਨੇ ਦੀ ਵਾਲੀ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗਿਦਾਊਨ ਨੇ ਉਨ੍ਹਾਂ ਨੂੰ ਆਖਿਆ, ਮੈਂ ਇੱਕ ਗੱਲ ਤੁਹਾਥੋਂ ਮੰਗਨਾ ਹਾਂ ਭਈ ਤੁਸੀਂ ਸਾਰੇ ਮਨੁੱਖ ਆਪਣੀ ਲੁੱਟ ਦੇ ਵਿੱਚੋਂ ਵਾਲੇ ਮੈਨੂੰ ਦੇ ਦਿਓ ਕਿਉਂ ਜੋ ਉਨ੍ਹਾਂ ਦੇ ਵਾਲੇ ਸੋਨੇ ਸਨ ਇਸ ਲਈ ਜੋ ਓਹ ਇਸਮਾਏਲੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਇੱਕ ਚੀਜ਼ ਤੁਹਾਡੇ ਤੋਂ ਮੰਗਦਾ ਹਾਂ, ਕਿ ਤੁਸੀਂ ਸਾਰੇ ਆਪਣੀ ਲੁੱਟ ਦੇ ਵਿੱਚੋਂ ਵਾਲੀਆਂ ਮੈਨੂੰ ਦੇ ਦਿਉ।” (ਕਿਉਂ ਜੋ ਉਹ ਵਾਲੀਆਂ ਸੋਨੇ ਦੀਆਂ ਸਨ, ਅਤੇ ਸੋਨੇ ਦੀਆਂ ਵਾਲੀਆਂ ਪਾਉਣਾ ਇਸਮਾਏਲੀਆਂ ਦੀ ਰੀਤ ਸੀ)