Judges 8:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਹ ਕੰਨਾਂ ਦੀਆਂ ਵਾਲੀਆਂ ਇਕੱਠੀਆਂ ਕੀਤੀਆਂ ਗਈਆਂ, ਇਨ੍ਹਾਂ ਦਾ ਵਜ਼ਨ 43 ਪੌਂਡ ਸੀ। ਇਨ੍ਹਾਂ ਵਿੱਚ ਉਹ ਹੋਰ ਸੁਗਾਤਾਂ ਸ਼ਾਮਿਲ ਨਹੀਂ ਸਨ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਗਿਦਾਊਨ ਨੂੰ ਦਿੱਤੀਆਂ। ਉਨ੍ਹਾਂ ਨੇ ਉਸ ਨੂੰ ਚੰਨ ਦੀ ਸ਼ਕਲ ਵਾਲੇ ਗਹਿਣੇ ਵੀ ਦਿੱਤੇ ਅਤੇ ਅੱਖ ਦੇ ਹੰਝੂਆਂ ਵਰਗੇ ਗਹਿਣੇ ਵੀ। ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਚੋਗੇ ਵੀ ਦਿੱਤੇ। ਇਹ ਉਹ ਚੀਜ਼ਾਂ ਸਨ ਜਿਹੜੀਆਂ ਮਿਦਯਾਨ ਦੇ ਲੋਕਾਂ ਦੇ ਰਾਜਿਆਂ ਨੇ ਪਹਿਨੀਆਂ ਸਨ। ਉਨ੍ਹਾਂ ਨੇ ਉਸ ਨੂੰ ਮਿਦਯਾਨ ਰਾਜਿਆਂ ਦੇ ਊਠਾਂ ਦੀਆਂ ਜੰਜ਼ੀਰੀਆਂ ਵੀ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਸੋਨੇ ਦੇ ਵਾਲੇ ਜੋ ਉਹ ਨੇ ਮੰਗੇ ਸਨ ਤੋਲ ਵਿੱਚ ਵੀਹ ਕੁ ਸੇਰ ਸਨ, ਗਹਿਣੇ ਅਤੇ ਕੰਠੇ ਅਤੇ ਕਿਰਮਚੀ ਲੀੜੀਆਂ ਤੋਂ ਬਿਨਾਂ ਜੋ ਮਿਦਿਯਾਨੀ ਹੰਡਾਉਂਦੇ ਸਨ ਅਤੇ ਉਨਾਂ ਗਹਿਣਿਆਂ ਤੋਂ ਬਿਨਾਂ ਜੋ ਉਨ੍ਹਾਂ ਦੇ ਉਠਾ ਦੇ ਗਲਾਂ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਸੋਨੇ ਦੀਆਂ ਵਾਲੀਆਂ ਉਸ ਨੇ ਮੰਗੀਆਂ ਸਨ, ਉਨ੍ਹਾਂ ਦਾ ਤੋਲ ਵੀਹ ਸੇਰ ਦੇ ਲੱਗਭੱਗ ਸੀ, ਉਨ੍ਹਾਂ ਗਹਿਣਿਆਂ, ਕੈਂਠੇ ਅਤੇ ਬੈਂਗਣੀ ਕੱਪੜਿਆਂ ਤੋਂ ਬਿਨ੍ਹਾਂ ਜੋ ਮਿਦਯਾਨੀਆਂ ਦੇ ਰਾਜੇ ਪਹਿਨਦੇ ਸਨ ਅਤੇ ਉਨ੍ਹਾਂ ਗਹਿਣਿਆਂ ਤੋਂ ਬਿਨ੍ਹਾਂ ਜੋ ਊਠਾਂ ਦੇ ਗਲ਼ ਵਿੱਚ ਸਨ।