Judges 9:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਹੁਣ, ਜੇਕਰ ਤੁਸੀਂ ਪੂਰੀ ਇਮਾਨਦਾਰੀ ਦਾ ਵਿਖਾਵਾ ਕੀਤਾ ਹੁੰਦਾ ਜਦੋਂ ਤੁਸੀਂ ਅਬੀਮਲਕ ਨੂੰ ਆਪਣੇ ਰਾਜੇ ਵਜੋਂ ਚੁਣਿਆ ਸੀ, ਤਾਂ ਮੇਰੀ ਇੱਛਾ ਹੈ ਕਿ ਤੁਸੀਂ ਉਸ ਨਾਲ ਪ੍ਰਸੰਨ ਰਹੋ। ਜੇ ਤੁਸੀਂ ਯਰੁੱਬਆਲ ਅਤੇ ਉਸ ਦੇ ਪਰਿਵਾਰ ਨਾਲ ਬੇਲਾਗ ਰਹੇ ਹੋਂ ਅਤੇ ਜੇਕਰ ਤੁਸੀਂ ਯਰੁੱਬਆਲ ਨਾਲ ਉਸ ਦੀ ਇੱਛਾ ਮੁਤਾਬਕ ਵਿਹਾਰ ਕੀਤਾ ਹੈ ਤਾਂ ਇਹ ਸਭ ਕੁਝ ਸਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਜੇ ਕਦੀ ਤੁਸਾਂ ਸਚਿਆਈ ਅਤੇ ਭਲਮਣਸਊ ਨਾਲ ਅਬੀਮਲਕ ਨੂੰ ਆਪਣਾ ਰਾਜਾ ਬਣਾਇਆ ਅਤੇ ਜੇ ਕਦੀ ਤੁਸਾਂ ਯਰੁੱਬਆਲ ਨਾਲ ਅਤੇ ਉਹ ਦੇ ਟੱਬਰ ਨਾਲ ਚੰਗਾ ਵਰਤਾਉ ਕੀਤਾ ਅਤੇ ਜੇ ਕਦੀ ਉਹ ਨੂੰ ਉਸ ਦਯਾ ਦੇ ਸਮਾਨ ਜੋ ਉਹ ਦਿਆਂ ਹੱਥਾਂ ਨੇ ਕੀਤੀ ਤੁਸਾਂ ਇਹ ਵੱਟਾ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸ ਲਈ ਹੁਣ ਜੇ ਤੁਸੀਂ ਸਚਿਆਈ ਅਤੇ ਖਰਿਆਈ ਨਾਲ ਅਬੀਮਲਕ ਨੂੰ ਆਪਣਾ ਰਾਜਾ ਬਣਾਇਆ ਹੈ, ਅਤੇ ਜੇ ਕਦੀ ਤੁਸੀਂ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਭਲਿਆਈ ਕੀਤੀ, ਅਤੇ ਉਸ ਨਾਲ ਉਸ ਦੇ ਕੰਮਾਂ ਦੇ ਅਨੁਸਾਰ ਚੰਗਾ ਵਰਤਾਉ ਕੀਤਾ ਹੈ ਤਾਂ ਤੁਹਾਡਾ ਭਲਾ ਹੋਵੇ,