Judges 9:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਨੇ ਯਰੁੱਬਆਲ ਦੇ 70 ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਹ ਅਬੀਮਲਕ ਦੇ ਆਪਣੇ ਭਰਾ ਸਨ! ਸ਼ਕਮ ਦੇ ਆਗੂਆਂ ਨੇ ਉਸ ਨੂੰ ਅਜਿਹਾ ਕਰਨ ਵਿੱਚ ਮਦਦ ਕੀਤੀ ਸੀ। ਇਸ ਲਈ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਆਗੂਆਂ ਵਿੱਚਕਾਰ ਇੱਕ ਦੁਸ਼ਟ ਆਤਮਾ ਨੂੰ ਭੇਜ ਦਿੱਤਾ, ਅਤੇ ਉਨ੍ਹਾਂ ਨੇ ਅਬੀਮਲਕ ਦੇ ਵਿਰੁੱਧ ਵਿਦ੍ਰੋਹ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦਿਆਂ ਲੋਕਾਂ ਦੇ ਵਿੱਚਕਾਰ ਇੱਕ ਦੁਸ਼ਟ ਆਤਮਾ ਘੱਲਿਆ ਅਤੇ ਸ਼ਕਮ ਦੇ ਵਾਸੀ ਅਬੀਮਲਕ ਨਾਲ ਛਲ ਕਰਨ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਲੋਕਾਂ ਦੇ ਵਿਚਕਾਰ ਇੱਕ ਦੁਸ਼ਟ-ਆਤਮਾ ਭੇਜ ਦਿੱਤਾ ਅਤੇ ਸ਼ਕਮ ਦੇ ਵਾਸੀ ਅਬੀਮਲਕ ਨਾਲ ਧੋਖਾ ਕਰਨ ਲੱਗੇ,