Judges 9:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ਬੂਲ ਨੇ ਅਰੁਮਾਹ ਸ਼ਹਿਰ ਵਿੱਚ ਅਬੀਮਲਕ ਵੱਲ ਸੰਦੇਸ਼ਵਾਹਕ ਭੇਜੇ। ਸੰਦੇਸ਼ ਇਹ ਹੈ: “ਅਬਦ ਦੇ ਪੁੱਤਰ ਗਆਲ ਅਤੇ ਗਆਲ ਦੇ ਭਰਾ ਸ਼ਕਮ ਸ਼ਹਿਰ ਵਿੱਚ ਆ ਗਏ ਹਨ। ਉਹ ਤੇਰੇ ਲਈ ਮੁਸੀਬਤਾਂ ਪੈਦਾ ਕਰ ਰਹੇ ਹਨ। ਗਆਲ ਸਾਰੇ ਸ਼ਹਿਰ ਨੂੰ ਤੇਰੇ ਵਿਰੁੱਧ ਭੜਕਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਛਲ ਨਾਲ ਅਬੀਮਲਕ ਕੋਲ ਹਲਕਾਰੇ ਘੱਲ ਕੇ ਆਖਿਆ, ਵੇਖ ਅਬਦ ਦਾ ਪੁਤ੍ਰ ਗਆਲ ਅਪਣਿਆਂ ਭਰਾਵਾਂ ਸਣੇ ਸ਼ਕਮ ਵਿੱਚ ਆਇਆ ਹੈ ਅਤੇ ਵੇਖ, ਓਹ ਤੇਰੇ ਵਿਰੁੱਧ ਸ਼ਹਿਰ ਨੂੰ ਚੁੱਕਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਚਲਾਕੀ ਨਾਲ ਅਬੀਮਲਕ ਕੋਲ ਸੰਦੇਸ਼-ਵਾਹਕ ਭੇਜ ਕੇ ਕਿਹਾ, “ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਦੇ ਨਾਲ ਸ਼ਕਮ ਵਿੱਚ ਆਇਆ ਹੈ ਅਤੇ ਵੇਖ, ਉਹ ਤੇਰੇ ਵਿਰੁੱਧ ਨਗਰ ਨੂੰ ਭੜਕਾਉਂਦੇ ਹਨ।