Judges 9:48 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਬੀਮਲਕ ਅਤੇ ਉਸ ਦੇ ਸਾਰੇ ਆਦਮੀ ਸਲਮੋਨ ਪਰਬਤ ਉੱਪਰ ਗਏ। ਅਬੀਮਲਕ ਨੇ ਇੱਕ ਕੁਹਾੜਾ ਚੁੱਕਿਆ ਅਤੇ ਕੁਝ ਟਹਿਣੀਆਂ ਕੱਟ ਦਿੱਤੀਆਂ। ਉਸ ਨੇ ਉਨ੍ਹਾਂ ਟਹਿਣੀਆਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਲਿਆ। ਫ਼ੇਰ ਅਬੀਮਲਕ ਨੇ ਆਪਣੇ ਨਾਲ ਦੇ ਆਦਮੀਆਂ ਨੂੰ ਆਖਿਆ, “ਛੇਤੀ ਕਰੋ! ਜਿਵੇਂ ਮੈਂ ਕੀਤਾ ਹੈ ਤੁਸੀਂ ਵੀ ਉਵੇਂ ਹੀ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬੀਮਲਕ ਆਪਣੇ ਸਾਰੇ ਨਾਲ ਦਿਆਂ ਲੋਕਾਂ ਸਣੇ ਸਲਮੋਨ ਦੇ ਪਹਾੜ ਉੱਤੇ ਚੜ੍ਹਿਆ ਅਤੇ ਅਬੀਮਲਕ ਨੇ ਆਪਣੇ ਹੱਥ ਵਿੱਚ ਕੁਹਾੜਾ ਫੜ ਕੇ ਬਿਰਛਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਹ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖਿਆ ਅਤੇ ਆਪਣੇ ਨਾਲ ਦਿਆਂ ਲੋਕਾਂ ਨੂੰ ਆਖਿਆ ਭਈ ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆਂ ਤੁਸੀਂ ਭੀ ਛੇਤੀ ਨਾਲ ਤੇਹਾ ਹੀ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬੀਮਲਕ ਆਪਣੇ ਨਾਲ ਦੇ ਸਾਰੇ ਲੋਕਾਂ ਨਾਲ ਸਲਮੋਨ ਦੇ ਪਰਬਤ ਉੱਤੇ ਚੜ੍ਹ ਗਿਆ ਅਤੇ ਆਪਣੇ ਹੱਥ ਵਿੱਚ ਕੁਹਾੜਾ ਫੜ੍ਹ ਕੇ ਰੁੱਖਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਸ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖ ਲਿਆ ਅਤੇ ਆਪਣੇ ਨਾਲ ਦੇ ਲੋਕਾਂ ਨੂੰ ਕਿਹਾ, “ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆ ਹੈ, ਤੁਸੀਂ ਵੀ ਛੇਤੀ ਨਾਲ ਉਸੇ ਤਰ੍ਹਾਂ ਹੀ ਕਰੋ!”