Judges 9:54 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਨੇ ਛੇਤੀ ਨਾਲ ਉਸ ਨੌਕਰ ਨੂੰ, ਜਿਹੜਾ ਉਸ ਦੇ ਹਥਿਆਰ ਚੁੱਕੀ ਖਲੋਤਾ ਸੀ, ਆਖਿਆ, “ਆਪਣੀ ਤਲਵਾਰ ਸੂਤ ਲੈ ਅਤੇ ਮੈਨੂੰ ਮਾਰ ਦੇਹ। ਮੈਂ ਚਾਹੁੰਦਾ ਹਾਂ ਕਿ ਤੂੰ ਮੈਨੂੰ ਮਾਰ ਦੇਵੇਂ ਤਾਂ ਜੋ ਲੋਕ ਮੈਨੂੰ ਇਹ ਨਾ ਆਖਣ, ‘ਇੱਕ ਔਰਤ ਨੇ ਅਬੀਮਲਕ ਨੂੰ ਮਾਰ ਦਿੱਤਾ।’” ਇਸ ਲਈ ਨੌਕਰ ਨੇ ਅਬੀਮਲਕ ਉੱਪਰ ਤਲਵਾਰ ਦਾ ਵਾਰ ਕੀਤਾ ਅਤੇ ਅਬੀਮਲਕ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਝੱਟ ਆਪਣੇ ਸ਼ਸਤ੍ਰ ਚੁੱਕਣ ਵਾਲੇ ਜੁਆਨ ਨੂੰ ਸੱਦ ਕੇ ਆਖਿਆ, ਤਲਵਾਰ ਧੂਹ ਕੇ ਮੈਨੂੰ ਵੱਡ ਸੁੱਟ ਭਈ ਮੇਰੇ ਉੱਤੇ ਕੋਈ ਇਹ ਨਾ ਆਖੇ ਜੋ ਉਹ ਨੂੰ ਇੱਕ ਤੀਵੀਂ ਨੇ ਮਾਰ ਸੁੱਟਿਆ! ਅਤੇ ਉਸ ਜੁਆਨ ਨੇ ਉਹ ਨੂੰ ਵਿੰਨ੍ਹ ਦਿੱਤਾ ਸੋ ਉਹ ਮਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਝੱਟ ਆਪਣੇ ਹਥਿਆਰ ਚੁੱਕਣ ਵਾਲੇ ਜੁਆਨ ਨੂੰ ਬੁਲਾ ਕੇ ਕਿਹਾ, “ਆਪਣੀ ਤਲਵਾਰ ਖਿੱਚ ਕੇ ਮੈਨੂੰ ਮਾਰ ਦੇ, ਮੇਰੇ ਬਾਰੇ ਕੋਈ ਇਹ ਨਾ ਕਹੇ ਕਿ ਉਸ ਨੂੰ ਇੱਕ ਇਸਤਰੀ ਨੇ ਮਾਰ ਸੁੱਟਿਆ!” ਤਦ ਉਸ ਜੁਆਨ ਨੇ ਤਲਵਾਰ ਨਾਲ ਉਸ ਨੂੰ ਵਿੰਨ੍ਹ ਦਿੱਤਾ ਅਤੇ ਉਹ ਮਰ ਗਿਆ।